ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
Sunday, Sep 13, 2026 - 04:45 PM (IST)
ਅਬੋਹਰ (ਵੈੱਬ ਡੈਸਕ)- ਅਬੋਹਰ ਦੇ ਗਿੱਦੜਾਂਵਾਲੀ ਪਿੰਡ ਵਿਚ ਇਕ ਪਸ਼ੂਆਂ ਦੇ ਡਾਕਟਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੂਨ ਨਾਲ ਲਥਪਥ ਡਾਕਟਰ ਦੀ ਲਾਸ਼ ਖੇਤਾਂ 'ਚ ਬਣੀ ਇਕ ਖ਼ਾਲੀ ਕੋਠੀ ਵਿੱਚੋਂ ਮਿਲੀ, ਜੋਕਿ ਇਕ ਐੱਸ. ਡੀ. ਐੱਮ. ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਚਿਹਰੇ ਅਤੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ। ਸ਼ੁਰੂਆਤੀ ਜਾਂਚ ਮੁਤਾਬਕ ਡਾਕਟਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
ਘਟਨਾ ਵਾਲੀ ਥਾਂ ਤੋਂ ਮਿਲੇ ਮੋਬਾਇਲ ਫੋਨ ਦੇ ਆਧਾਰ 'ਤੇ ਮ੍ਰਿਤਕ ਦੀ ਪਛਾਣ ਪਿੰਡ ਗਿੱਦੜਾਂਵਾਲੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪਿੰਡ ਦੇ ਸਰਪੰਚ ਦੇਸਰਾਜ ਮੁਤਾਬਕ ਅਮਨਦੀਪ ਦੋ ਭਰਾਵਾਂ ਅਤੇ ਇਕ ਭੈਣ 'ਚੋਂ ਸਭ ਤੋਂ ਵੱਡਾ ਸੀ। ਉਹ ਪਸ਼ੂਆਂ ਦੇ ਡਾਕਟਰ ਵਜੋਂ ਕੰਮ ਕਰਦਾ ਸੀ ਅਤੇ ਉਸ ਦੀ ਮੰਗਣੀ ਵੀ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਅਮਨਦੀਪ ਸਿੰਘ ਅਤੇ ਥਾਣਾ ਖੂਈਆਂ ਸਰਵਰ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਟਰੀ ਵਿੱਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
ਸਰਪੰਚ ਨੇ ਦੱਸਿਆ ਕਿ ਪਿੰਡ ਦੇ ਰਹਿਣ ਵਾਲੇ ਜਗਜੀਤ ਸਿੰਘ ਪਟਿਆਲਾ ਵਿਖੇ SDM ਦੇ ਅਹੁਦੇ 'ਤੇ ਤਾਇਨਾਤ ਹਨ। ਉਨ੍ਹਾਂ ਨੇ ਆਪਣੀ ਜ਼ਮੀਨ ਠੇਕੇ 'ਤੇ ਦਿੱਤੀ ਹੋਈ ਹੈ ਅਤੇ ਖੇਤਾਂ 'ਚ ਬਣੀ ਕੋਠੀ ਦੀ ਦੇਖਭਾਲ ਖੇਤੀ ਕਰਨ ਵਾਲੇ ਲੋਕ ਕਰਦੇ ਹਨ। ਪੁਲਸ ਖੇਤਾਂ ਅਤੇ ਕੋਠੀ ਦੀ ਦੇਖਭਾਲ ਕਰਨ ਵਾਲੇ ਲੋਕਾਂ ਸਮੇਤ ਨੇੜੇ-ਤੇੜੇ ਦੇ ਲੋਕਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਕਤਲ ਕਿਸ ਵਜ੍ਹਾ ਕਰਕੇ ਕੀਤਾ ਗਿਆ ਅਤੇ ਇਸ 'ਚ ਕੌਣ ਸ਼ਾਮਲ ਹੈ, ਇਸ ਬਾਰੇ ਅਜੇ ਤੱਕ ਕੋਈ ਖ਼ੁਲਾਸਾ ਨਹੀਂ ਹੋਇਆ ਹੈ। ਵਾਰਦਾਤ 'ਚ ਵਰਤਿਆ ਗਿਆ ਹਥਿਆਰ ਵੀ ਅਜੇ ਬਰਾਮਦ ਨਹੀਂ ਹੋਇਆ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
