ਅਜਨਾਲਾ ''ਚ ਵੱਡੀ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ ''ਤੇ ਫਾਇਰਿੰਗ, ਬਾਂਹ ''ਚੋਂ ਆਰ-ਪਾਰ ਹੋਈ ਗੋਲੀ
Monday, Oct 05, 2026 - 01:23 AM (IST)
ਗੁਰੂ ਕਾ ਬਾਗ/ਅਜਨਾਲਾ (ਭੱਟੀ) : ਅੱਜ ਦੇਰ ਸ਼ਾਮ ਅਜਨਾਲਾ ਨੇੜਲੇ ਪਿੰਡ ਜਗਦੇਵ ਖੁਰਦ ਨੇੜੇ ਰੇਲਵੇ ਪੁਲਸ ਵਿਚ ਤਾਇਨਾਤ ਇਕ ਪੁਲਸ ਮੁਲਾਜ਼ਮ 'ਤੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਚਲਾ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹੋਏ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਪੁਲਸ ਕਰਮਚਾਰੀ ਸੁਖਚੈਨ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਰੇਲਵੇ ਪੁਲਸ ਵਿੱਚ ਤਾਇਨਾਤ ਹੈ ਅਤੇ ਉਹ ਆਪਣੀ ਡਿਊਟੀ ਖ਼ਤਮ ਕਰਕੇ ਅੰਮ੍ਰਿਤਸਰ ਤੋਂ ਆਪਣੇ ਪਿੰਡ ਜਗਦੇਵ ਖੁਰਦ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਆਪਣੇ ਪਿੰਡ ਦੇ ਨੇੜੇ ਪੁੱਜਾ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ 3 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਗੋਲੀ ਚਲਾ ਦਿੱਤੀ, ਜੋ ਉਸਦੀ ਬਾਂਹ ਦੇ ਵਿਚੋਂ ਆਰ-ਪਾਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
ਉਨ੍ਹਾਂ ਦੱਸਿਆ ਉਸਦਾ ਕਿਸੇ ਨਾਲ ਵੀ ਵੈਰ ਵਿਰੋਧ ਨਹੀਂ ਹੈ ਪਰ ਮੇਰੇ ਭਰਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਨੂੰ ਸ਼ੱਕ ਹੈ ਕਿ ਉਸਦੀ ਭਰਜਾਈ ਵਲੋਂ ਅੱਜ ਉਸ ਉੱਪਰ ਗੋਲੀ ਚਲਵਾਈ ਗਈ ਹੈ। ਉਧਰ, ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅਜਨਾਲਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
