ਫਿਰੋਜ਼ਪੁਰ ਦੇ ਪਿੰਡ ਅਲੀਕੇ ''ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
Friday, Jul 24, 2026 - 05:17 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਬਚਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਵੜ ਕੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਉਸ ਦੇ ਪਤੀ ਗੁਰਬਚਨ ਸਿੰਘ ਦੀ ਮੌਤ ਹੋ ਗਈ।
ਪਰਿਵਾਰ ਨੇ ਗੰਭੀਰ ਦੋਸ਼ ਲਾਏ ਕਿ ਝਗੜਾ ਕਿਸੇ ਹੋਰ ਦਾ ਸੀ, ਜਦੋਂ ਕਿ ਸਾਡੇ ਪਰਿਵਾਰਕ ਮੈਂਬਰ ਦੀ ਉਨ੍ਹਾਂ ਨੂੰ ਬਚਾਉਂਦੇ ਹੋਏ ਹੀ ਮੌਤ ਹੋ ਗਈ। ਫਿਲਹਾਲ ਐੱਸ. ਐੱਚ. ਓ. ਥਾਣਾ ਸਦਰ ਗੁਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...
ਉਨ੍ਹਾਂ ਦੱਸਿਆ ਕਿ ਉਕਤ ਹਮਲੇ ਦੌਰਾਨ ਗੁਰਵਿੰਦਰ ਸਿੰਘ ਨੇ ਸਿਰ 'ਤੇ ਸੱਟ ਵੱਜੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਾਹ 'ਚ ਹੀ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
