ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

Tuesday, May 17, 2022 - 01:46 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਚਰਨਪ੍ਰੀਤ ਸਿੰਘ ਦਾ ਬੀਤੀ ਰਾਤ ਕੁਝ ਹਥਿਆਰਬੰਦ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਪ੍ਰੀਤ ਸਿੰਘ ਆਪਣੇ ਸਾਂਢੂ ਨਾਲ ਕਾਰ ’ਚ ਸਵਾਰ ਹੋ ਕੇ ਅੰਮ੍ਰਿਤਸਰ ’ਚ ਜ਼ੇਰੇ ਇਲਾਜ ਆਪਣੇ ਸਹੁਰਾ ਸਾਹਿਬ ਦਾ ਹਾਲ ਜਾਨਣ ਤੋਂ ਬਾਅਦ ਆਪਣੀ ਕਾਰ ਰਾਹੀਂ ਵਾਪਸ ਆ ਰਹੇ ਸਨ ਕਿ ਮਾਨਾਵਾਲੇ ਨਜ਼ਦੀਕ ਉਨ੍ਹਾਂ ’ਤੇ ਹਮਲਾ ਕਰਕੇ ਮੌਕੇ ’ਤੇ ਕਤਲ ਕਰ ਦਿਤਾ ਗਿਆ। ਇਸ ਘਟਨਾ ਪਿਛੋਂ ਸਿਵਲ ਹਸਪਤਾਲਾਂ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ :  ਟਾਂਡਾ ਦੀ ਸੇਜਲ ਪੁਰੀ ਨੇ ਹਾਸਲ ਕੀਤਾ ਵੱਡਾ ਮੁਕਾਮ, ਬਣੀ ‘ਮਿਸ ਇੰਡੀਆ ਕੈਲੀਫੋਰਨੀਆ 2022’ 

PunjabKesari

ਦੱਸਣਯੋਗ ਹੈ ਕਿ ਥਾਣਾ ਚਾਟੀਵਿੰਡ ਅਧੀਨ ਮਾਨਾਂਵਾਲਾ ਵਿਖੇ ਵਾਪਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਨਮੀਤਪਾਲ ਸਿੰਘ ਨੇ ਦੱਸਿਆ ਕਿ ਚਰਨਪ੍ਰੀਤ ਸਿੰਘ ਬੀਤੀ ਦੇਰ ਰਾਤ ਅੰਮ੍ਰਿਤਸਰ ਤੋਂ ਜੰਡਿਆਲਾ ਗੁਰੂ ਨੂੰ ਆਪਣੀ ਕਾਰ 'ਤੇ ਜਾ ਰਿਹਾ ਸੀ ਕਿ ਰਸਤੇ ਵਿਚ ਮਾਨਾਂਵਾਲਾ ਸੜਕ ’ਤੇ ਪਿੱਛੋਂ ਆ ਰਹੀ ਕਾਲੇ ਰੰਗ ਦੀ ਕਾਰ 'ਚੋਂ ਅਣਪਛਾਤਿਆਂ ਨੇ ਚਰਨਪ੍ਰੀਤ ਸਿੰਘ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਜਿਸ ਕਾਰਨ ਚਰਨਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :  ਮਾਮੂਲੀ ਝਗੜੇ ’ਚ ਹੈਵਾਨ ਬਣ ਗਿਆ ਪਤੀ, ਪਤਨੀ ਨੂੰ ਦਿੱਤੀ ਦਿਲ ਕੰਬਾਉਣ ਵਾਲੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News