ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ ''ਤਾ ਕਤਲ
Thursday, Mar 20, 2025 - 06:33 PM (IST)
 
            
            ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਜੰਡ ਪੀਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਪ੍ਰਵਾਸੀ ਵਿਅਕਤੀ ਦੇ ਕਤਲ ਦੀ ਸੂਚਨਾ ਮਿਲੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਭਰਾ ਦਾ ਨਾਂ ਮੁਹੰਮਦ ਮਜੀਦ ਹੈ ਤੇ ਅਸੀਂ ਬਿਹਾਰ ਦੇ ਰਹਿਣ ਵਾਲੇ ਹਾਂ। ਮੁਹੰਮਦ ਮਜੀਦ ਪਿਛਲੇ ਦੋ ਸਾਲ ਤੋਂ ਇਸ ਮਕਾਨ ਵਿੱਚ ਕਿਰਾਏ 'ਤੇ ਰਹਿੰਦਾ ਸੀ ਤੇ ਮਕਾਨ ਮਾਲਕ ਨਾਲ ਕਿਰਾਏ ਨੂੰ ਲੈ ਕੇ ਝਗੜਾ ਹੋਣ ਦੇ ਚਲਦੇ ਮਕਾਨ ਮਾਲਕ ਵੱਲ ਮੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਉੱਥੇ ਹੀ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਕਤਲ ਦੀ ਸੂਚਨਾ ਮਿਲਣ 'ਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਘਟਨਾ ਸਥਲ 'ਤੇ ਪਹੁੰਚੇ ਏ. ਸੀ. ਪੀ. ਸ਼ਿਵਦਰਸ਼ਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਮੁਹੰਮਦ ਮਜੀਦ ਨਾਂ ਦਾ ਵਿਅਕਤੀ ਜੋ ਕਿ ਪ੍ਰਵਾਸੀ ਹੈ ਬਿਹਾਰ ਦਾ ਰਹਿਣ ਵਾਲਾ ਹੈ, ਜੰਡ ਪੀਰ ਕਲੋਨੀ 'ਚ ਕਤਲ ਗਿਆ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਰਹੇ ਹਾਂ ਪਰ ਉੱਥੇ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੇ ਧਰਮ ਵਿੱਚ ਪੋਸਟਮਾਰਟਮ ਨਹੀਂ ਹੁੰਦਾ, ਅਸੀਂ ਲਾਸ਼ ਆਪਣੇ ਪਿੰਡ ਬਿਹਾਰ ਲੈ ਕੇ ਜਾਵਾਂਗੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਕੰਮ ਮੁਕੰਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            