ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਜੁੱਤੀਆਂ ਦੇ ਦੁਕਾਨਦਾਰ ਕਤਲ, ਹੱਥ-ਪੈਰ ਬੰਨ੍ਹ...

Sunday, Dec 14, 2025 - 11:10 AM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਜੁੱਤੀਆਂ ਦੇ ਦੁਕਾਨਦਾਰ ਕਤਲ, ਹੱਥ-ਪੈਰ ਬੰਨ੍ਹ...

ਅੰਮ੍ਰਿਤਸਰ (ਜ. ਬ.) : ਹਾਥੀ ਗੇਟ ਨੇੜਲੇ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲੀ। ਮ੍ਰਿਤਕ ਦੀ ਪੈਂਟ ਉਤਰੀ ਹੋਈ ਸੀ ਅਤੇ ਹੱਥ-ਪੈਰ ਬੰਨ੍ਹੇ ਹੋਏ ਸਨ। ਇਸ ਤੋਂ ਸਪੱਸ਼ਟ ਹੈ ਕਿ ਕਿਸੇ ਨੇ ਉਸ ਨਾਲ ਜ਼ਬਰਦਸਤੀ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰਿਆ ਹੈ। ਜਾਣਕਾਰੀ ਅਨੁਸਾਰ ਦੁਕਾਨਦਾਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਵੀ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ

ਮ੍ਰਿਤਕ ਕਾਰੋਬਾਰੀ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ, ਜੋ ਆਪਣੇ ਪਰਿਵਾਰ ਤੋਂ ਵੱਖਰਾ ਇਕੱਲਾ ਰਹਿੰਦਾ ਸੀ। ਸੂਚਨਾ ਮਿਲਦਿਆਂ ਹੀ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਦੁਕਾਨ ਵਿਚੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ । ਏ. ਸੀ. ਪੀ. ਜਸਪਾਲ ਸਿੰਘ ਦਾ ਕਹਿਣਾ ਹੈ ਕਿ ਮੌਤ ਦਾ ਕਾਰਨ ਅਜੇ ਤਕ ਨਹੀਂ ਪਤਾ ਲੱਗਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

ਜਾਂਚ ਦੌਰਾਨ ਪਤਾ ਲੱਗਾ ਹੈ ਕਿ ਯਸ਼ਪਾਲ ਦੀ ਹੇਠਾਂ ਜੁੱਤੀਆਂ ਦੀ ਦੁਕਾਨ ਸੀ ਅਤੇ ਉਹ ਉੱਪਰ ਇਕੱਲਾ ਰਹਿੰਦਾ ਸੀ। ਉਸ ਦਾ ਪੁੱਤਰ ਅਤੇ ਧੀ ਇਸਲਾਮਾਬਾਦ (ਅੰਮ੍ਰਿਤਸਰ) ਵਿਚ ਪਤਨੀ ਨਾਲ ਰਹਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਦੁਕਾਨ ਦਾ ਸ਼ਟਰ ਸਵੇਰੇ ਥੋੜ੍ਹਾ ਜਿਹਾ ਖੁੱਲ੍ਹਾ ਸੀ ਅਤੇ ਜਦੋਂ ਉਨ੍ਹਾਂ ਨੇ ਸ਼ਟਰ ਖੜਕਾਇਆ ਤਾਂ ਕਿਸੇ ਨੇ ਅੰਦਰੋਂ ਕੋਈ ਆਵਾਜ਼ ਨਹੀਂ ਦਿੱਤੀ। ਜਦੋਂ ਸ਼ਟਰ ਚੁੱਕਿਆ ਤਾਂ ਯਸ਼ਪਾਲ ਦੀ ਲਾਸ਼ ਪਈ ਸੀ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਆਸਪਾਸ ਦੇ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...


author

Shivani Bassan

Content Editor

Related News