ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਸ਼ਰੇਆਮ ਚੱਲੀਆਂ ਤਾਬੜਤੋੜ ਗੋਲੀਆਂ, ਦੋ ਵਿਅਕਤੀ ਜ਼ਖ਼ਮੀ
Friday, Jan 23, 2026 - 05:25 PM (IST)
ਅੰਮ੍ਰਿਤਸਰ (ਬਲਜੀਤ)- ਕਸਬਾ ਤਰਸਿੱਕਾ ਅਤੇ ਆਸਪਾਸ ਦੇ ਇਲਾਕੇ ਵਿੱਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪਹਿਲੀ ਘਟਨਾ ਕਸਬਾ ਤਰਸਿੱਕਾ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਦੀ ਹੈ, ਜਿੱਥੇ ਬਲਜੀਤ ਸਿੰਘ ਤਰਸਿੱਕਾ ਨੂੰ ਪੈਸੇ ਕੱਢਵਾਉਣ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਬਲਜੀਤ ਸਿੰਘ ਦੇ ਸੱਜੇ ਮੋਢੇ ’ਚ ਲੱਗੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਫਰਮਾਨ ਹੈ ਜਾਂ ਧਮਕੀ, ਅਧਿਆਪਕਾਂ ਨੇ ਬਾਰਡਰ ਏਰੀਆ ਛੱਡਿਆ ਤਾਂ ਵਿਆਜ ਸਮੇਤ...
ਦੂਜੀ ਘਟਨਾ ਅੱਡਾ ਖਜਾਲਾ ਦੇ ਮੁੱਖ ਬਾਜ਼ਾਰ ਦੀ ਦੱਸੀ ਜਾ ਰਹੀ ਹੈ, ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਰਾਜਵਿੰਦਰ ਸਿੰਘ ਚੋਗਾਵਾਂ ਸਾਧਪੁਰ ਦੇ ਸਿਰ ’ਚ ਗੋਲੀ ਮਾਰ ਦਿੱਤੀ। ਇਸ ਅਚਾਨਕ ਹੋਈ ਗੋਲੀਬਾਰੀ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਸਕੂਲਾਂ ਮਗਰੋਂ ਹੁਣ ਪਠਾਨਕੋਟ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕੀਤੀ ਛੁੱਟੀ
ਦੋਹਾਂ ਜ਼ਖ਼ਮੀਆਂ ਨੂੰ ਤੁਰੰਤ ਤਰਸਿੱਕਾ ਦੇ ਸਿਹਤ ਕੇਂਦਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਫਸਟ ਏਡ ਦਿੱਤੀ ਗਈ। ਬਾਅਦ ਵਿੱਚ ਡਾਕਟਰਾਂ ਵੱਲੋਂ ਦੋਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
