ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ ''ਤੇ ਚੱਲੀਆਂ ਗੋਲੀਆਂ

Friday, Oct 30, 2026 - 10:42 AM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ ''ਤੇ ਚੱਲੀਆਂ ਗੋਲੀਆਂ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਤਾਰਾਂ ਵਾਲੇ ਪੁਲ ਨੇੜੇ ਸਥਿਤ ਦਰਗਾਹ ’ਤੇ ਮੱਥਾ ਟੇਕਣ ਆਏ ਦੋ ਨੌਜਵਾਨਾਂ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਦੋਵੇਂ ਨੌਜਵਾਨ ਕੋਟਲੀ ਸੇਖਾਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।  ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਇਹ ਮਾਮਲਾ ਗੈਂਗਵਾਰ ਦੀ ਬਜਾਏ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ।

ਇਹ ਵੀ ਪੜ੍ਹੋ- ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ

ਜਾਣਕਾਰੀ ਅਨੁਸਾਰ ਕੋਟਲੀ ਸੇਖਾਂ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਵਿੱਚ ਤਾਰਾਂ ਵਾਲੇ ਪੁਲ ਨੇੜੇ ਸਥਿਤ ਬਾਬਾ ਜੀ ਦੀ ਦਰਗਾਹ ’ਤੇ ਮੱਥਾ ਟੇਕਣ ਆਏ ਸਨ। ਇਸ ਦੌਰਾਨ ਉੱਥੇ ਪਹਿਲਾਂ ਤੋਂ ਮੌਜੂਦ ਛੇ ਵਿਅਕਤੀਆਂ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਦੋਸ਼ ਹੈ ਕਿ ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਹਮਲਾਵਰਾਂ ਨੇ ਪਹਿਲਾਂ ਮੋਟਰਸਾਈਕਲ ਦੀ ਚਾਬੀ ਕੱਢੀ ਅਤੇ ਫਿਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੱਸਿਆ ਕਿ ਉਸ ਦੇ ਮੋਢੇ ’ਤੇ ਗੋਲੀ ਲੱਗੀ ਹੈ। ਨੌਜਵਾਨ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਸਿਰਫ਼ ਇਨਸਾਫ਼ ਦੀ ਹੈ।

ਇਹ ਵੀ ਪੜ੍ਹੋ-ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਰਵਿੰਦਰਪਾਲ ਸਿੰਘ ਅਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ। ਪੁਲਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਏਸੀਪੀ ਰਵਿੰਦਰਪਾਲ ਸਿੰਘ ਅਨੁਸਾਰ ਦੋਵੇਂ ਧਿਰਾਂ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੀਆਂ ਹਨ ਅਤੇ ਤਿੰਨ-ਚਾਰ ਸਾਲ ਪਹਿਲਾਂ ਵੀ ਉਨ੍ਹਾਂ ਵਿਚਕਾਰ ਝਗੜਾ ਹੋ ਚੁੱਕਾ ਹੈ। ਪੁਲਸ ਮੁਤਾਬਕ ਮੁੱਢਲੀ ਜਾਂਚ ਵਿੱਚ ਫਾਇਰਿੰਗ ਪਿੱਛੇ ਪੁਰਾਣੀ ਰੰਜਿਸ਼ ਸਾਹਮਣੇ ਆ ਰਹੀ ਹੈ। ਫਿਲਹਾਲ ਪੁਲਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

Shivani Bassan

Content Editor

Related News