ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼

Thursday, Dec 25, 2025 - 05:18 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ ਨਾਬਾਲਿਗ ਕੁੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ

ਪੁਲਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਿਗ ਕੁੜੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਕੁੜੀ ਦਾ ਕਤਲ ਉਸਦੇ ਸੌਤੇਲੇ ਪਿਓ ਸੋਨੂੰ ਵੱਲੋਂ ਕੀਤਾ ਗਿਆ ਹੈ। ਪੁਲਸ ਅਨੁਸਾਰ ਮੁਲਜ਼ਮ ਸੋਨੂੰ ਕੁੜੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ। ਘਟਨਾ ਵਾਲੇ ਦਿਨ ਕੁੜੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸਨੇ ਅੰਦਰ ਕੁੜੀ ਦੀ ਖੂਨ ਨਾਲ ਲਥਪਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਲੱਕੜੀ ਨਾਲ ਕੁੜੀ ਦੇ ਸਿਰ ‘ਤੇ ਵਾਰ ਕਰਕੇ ਉਸਦਾ ਕਤਲ ਕੀਤਾ ਹੈ। ਪੁਲਸ ਵੱਲੋਂ ਵਰਤੀ ਗਈ ਲੱਕੜੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਸੌਤੇਲੇ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ

 


author

shivani attri

Content Editor

Related News