ਬਟਾਲਾ 'ਚ ਵੱਡੀ ਵਾਰਦਾਤ! ਸ਼ਰਾਬ ਕਾਰੋਬਾਰੀ ਦੇ ਘਰ 'ਤੇ 'ਗ੍ਰੇਨੇਡ' ਹਮਲਾ

Wednesday, Jan 15, 2025 - 10:05 PM (IST)

ਬਟਾਲਾ 'ਚ ਵੱਡੀ ਵਾਰਦਾਤ! ਸ਼ਰਾਬ ਕਾਰੋਬਾਰੀ ਦੇ ਘਰ 'ਤੇ 'ਗ੍ਰੇਨੇਡ' ਹਮਲਾ

ਬਟਾਲਾ : ਬਟਾਲਾ ਵਿਚ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਬਟਾਲਾ ਦੇ ਜੈਂਤੀਪੁਰ ਵਿਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਕਾਬਕ ਇਹ ਹਮਲਾ ਗ੍ਰੇਨੇਡਨੁਮਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ਉੱਤੇ ਹਮਲਾ ਹੋਇਆ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਗ੍ਰੇਨੇਡਨੁਮਾ ਹਮਲਾ ਕੀਤਾ ਗਿਆ ਹੈ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਕਰੀਬੀ ਸਬੰਧ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਘਟਨਾ ਤੋਂ ਬਾਅਦ ਪੁਲਸ ਮੌਕੇ ਉੱਤੇ ਪਹੁੰਚ ਗਈ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਸ ਦੌਰਾਨ ਮੌਕੇ ਦੀ ਸੀਸੀਟੀਵੀ ਵੀਡੀਓਵੀ ਸਾਹਮਣੇ ਆਈ ਹੈ, ਜਿਸ ਵਿਚ ਘਟਨਾ ਦੌਰਾਨ ਦੋ ਵਿਅਕਤੀ ਮੋਟਰਸਾਈਕਲ ਉੱਤੇ ਸਵਾਰ ਨਜ਼ਰੀ ਆ ਰਹੇ ਹਨ ਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ਉੱਤੇ ਕੋਈ ਚੀਜ਼ ਸੁੱਟਦੇ ਦਿਖ ਰਹੇ ਹਨ।


author

Baljit Singh

Content Editor

Related News