ਬਠਿੰਡਾ 'ਚ ਵੱਡੀ ਵਾਰਦਾਤ, ਪਹਿਲਾਂ ਧੋਖੇ ਨਾਲ ਬੁਲਾਇਆ ਘਰ, ਫਿਰ ਵਿਅਕਤੀ ਦਾ ਕਰ 'ਤਾ ਕਤਲ
Saturday, Nov 09, 2024 - 07:06 PM (IST)
ਬਠਿੰਡਾ (ਜ.ਬ)- ਬਠਿੰਡਾ ਵਿਖੇ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਛੱਠ ਪੂਜਾ ਮੌਕੇ ਹੋਏ ਮਾਮੂਲੀ ਝਗੜੇ ਨੂੰ ਲੈ ਕੇ ਬਠਿੰਡਾ ਦੇ ਅਜੀਤ ਰੋਡ 'ਤੇ ਰਹਿਣ ਵਾਲੇ ਇਕ ਪ੍ਰਵਾਸੀ ਵਿਅਕਤੀ ਦਾ ਕੁਝ ਵਿਅਕਤੀਆਂ ਵੱਲੋਂ ਘਰੋਂ ਬੁਲਾ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਪਾਵਰ ਹਾਊਸ ਰੋਡ 'ਤੇ ਮ੍ਰਿਤਕ ਦੀ ਲਾਸ਼ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ-ਜਲੰਧਰ ਪੁਲਸ ਵੱਲੋਂ ਹਾਈ ਪ੍ਰੋਫਾਈਲ ਕਤਲ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ, ਭੱਜਣ ਦੀ ਫਿਰਾਕ 'ਚ ਸੀ ਲੋੜੀਂਦਾ
ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਕਤਲ ਮਾਮਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਜਨਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8