ਜਲੰਧਰ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਕਰ ''ਤਾ ਕਤਲ
Wednesday, Apr 30, 2025 - 03:40 PM (IST)

ਜਲੰਧਰ- ਜਲੰਧਰ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਲੰਧਰ ਦੇ ਪ੍ਰਤਾਪ ਬਾਗ ਨੇੜੇ ਬਿਜਲੀ ਘਰ ਦੇ ਬਾਹਰ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪ੍ਰਤਾਪ ਬਾਗ ਬਿਜਲੀ ਘਰ ਦੇ ਸਾਹਮਣੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਘੇਰ ਲਿਆ। ਫਿਰ ਬੁਰੀ ਤਰ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢ ਦਿੱਤਾ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਸੀਲ ਕਰ 'ਤਾ ਪੰਜਾਬ ਦਾ ਇਹ ਇਲਾਕਾ! ਪੁਲਸ ਫੋਰਸ ਤਾਇਨਾਤ, ਹੋ ਗਿਆ ਵੱਡਾ ਐਕਸ਼ਨ
ਇਸ ਦੇ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਨੇੜੇ ਹੀ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਸਤਫ਼ਾ ਪੰਮਾ ਦੇ ਰੂਪ ਵਿਚ ਹੋਈ ਹੈ। ਮੁਸਤਫ਼ਾ ਲੁਧਿਆਣਾ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਮੁਸਤਫ਼ਾ ਦਾ ਦੂਜੀ ਧਿਰ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਸੀ। ਅੱਜ ਇਹ ਲੋਕ ਜਲੰਧਰ ਵਿਚ ਸ਼ਿਕਾਇਤ ਦੇਣ ਆਏ ਸਨ। ਉਥੇ ਹੀ ਦੂਜੇ ਪੱਖ ਦੇ ਲੋਕਾਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੁਲਸ ਨੇ ਮੌਕੇ ਉਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ 'ਤੇ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵੇਰਕਾ ਮਿਲਕ ਪਲਾਂਟ ਦਾ ਸਹਾਇਕ ਮੈਨੇਜਰ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਕਰ ਦੇਵੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e