ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
Saturday, Oct 11, 2025 - 01:23 PM (IST)

ਫਗਵਾੜਾ (ਸੋਨੂੰ)- ਫਗਵਾੜਾ ਦੇ ਬੋਹਾਨੀ ਪਿੰਡ ਵਿੱਚ ਗੋਲ਼ੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੋ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇਕ ਸਥਾਨਕ ਡੇਅਰੀ ਕਰਮਚਾਰੀ 'ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਵਿਅਕਤੀ ਦੀ ਪਛਾਣ ਅਰੁਣ ਕੁਮਾਰ ਵਜੋਂ ਹੋਈ ਹੈ, ਜੋਕਿ ਬੋਹਾਨੀ ਪਿੰਡ ਦਾ ਰਹਿਣ ਵਾਲਾ ਹੈ। ਹਮਲਾਵਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜ ਗਏ। ਘਟਨਾ ਵਿਚ ਨਾਲ ਡੇਅਰੀ ਵਰਕਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ, ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ
ਘਟਨਾ ਦੌਰਾਨ ਪੀੜਤ ਅਰੁਣ ਕੁਮਾਰ ਆਪਣੀ ਰੋਜ਼ਾਨਾ ਦੁੱਧ ਵੰਡਣ ਦੀ ਡਿਊਟੀ ਕਰ ਰਿਹਾ ਸੀ ਜਦੋਂ ਹਮਲਾਵਰਾਂ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਘਟਨਾ ਦੀ ਜਾਣਕਾਰੀ ਮਿਲਣ 'ਤੇ ਐੱਸ. ਐੱਸ. ਪੀ. ਗੌਰਵ ਤੂਰਾ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਸ. ਪੀ. ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਬਿਨਾਂ ਕਿਸੇ ਚਿਤਾਵਨੀ ਦੇ ਅਰੁਣ ਕੁਮਾਰ 'ਤੇ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਪੰਜ ਗੋਲ਼ੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਤਿੰਨ ਪੀੜਤ ਨੂੰ ਲੱਗੀਆਂ। ਹਮਲੇ ਤੋਂ ਬਾਅਦ ਹਮਲਾਵਰ ਰਾਣੀਪੁਰ ਪਿੰਡ ਵੱਲ ਭੱਜ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਹੁਣ ਦਸਤਾਵੇਜ਼ ਜਮ੍ਹਾ ਕਰਵਾਉਣ ਦਾ ਝੰਜਟ ਖ਼ਤਮ! ਹੋ ਗਿਆ ਵੱਡਾ ਐਲਾਨ
ਸਥਾਨਕ ਨਿਵਾਸੀਆਂ ਨੇ ਤੁਰੰਤ ਜ਼ਖ਼ਮੀ ਅਰੁਣ ਕੁਮਾਰ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ, ਹਾਲਾਂਕਿ ਉਸ ਨੂੰ ਕਈ ਸੱਟਾਂ ਲੱਗੀਆਂ ਹਨ। ਫਗਵਾੜਾ ਪੁਲਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਪੁਲਸ ਹਮਲਾਵਰਾਂ ਦੀ ਪਛਾਣ ਅਤੇ ਸਥਾਨ ਦਾ ਪਤਾ ਲਗਾਉਣ ਲਈ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਭੱਜਣ ਦੇ ਸੰਭਾਵਿਤ ਰਸਤਿਆਂ ਦੀ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8