ਦਸੂਹਾ ''ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ ''ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

Sunday, May 05, 2024 - 06:46 PM (IST)

ਦਸੂਹਾ ''ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ ''ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਹੁਸ਼ਿਆਰਪੁਰ/ਦਸੂਹਾ/ਟਾਂਡਾ (ਵਰਿੰਦਰ ਪੰਡਿਤ, ਝਾਵਰ, ਨਾਗਲਾ)- ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਥਾਣਾ ਦਸੂਹਾ ਦੇ ਪਿੰਡ ਮੇਵਾ ਮਿਆਣੀ ਦੇ ਇਕ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਦੇ ਵਿਅਕਤੀ ਜੋਧ ਸਿੰਘ ਪੁੱਤਰ ਅਸ਼ਰ ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਲਾਸ਼ ਖ਼ੂਨ ਨਾਲ ਲਥਪਥ ਬਰਾਮਦ ਕੀਤੀ ਗਈ। ਜੋਧ ਸਿੰਘ ਅੱਜ ਸਵੇਰੇ ਆਪਣੇ ਖੇਤਾਂ ਵਿੱਚ ਕੰਮ ਕਰਨ ਗਿਆ।  ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾ ਵਿਅਕਤੀ ਨਿਰਮਲ ਸਿੰਘ ਇਸ ਪਾਸਿਓਂ ਲੰਘ ਰਿਹਾ ਸੀ, ਉਸ ਨੇ ਜੋਧ ਸਿੰਘ ਦੀ ਲਾਸ਼ ਨੂੰ ਖ਼ੂਨ ਨਾਲ ਲਥਪਥ ਵੇਖੀ ਅਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੂੰ ਦਿੱਤੀ। 

ਇਹ ਵੀ ਪੜ੍ਹੋ-  ਵੱਡੀ ਲਾਪਰਵਾਹੀ: ਪੰਜਾਬ 'ਚ ਚੱਲਦੀ ਟਰੇਨ ਨਾਲੋਂ ਵੱਖ ਹੋਇਆ ਇੰਜਣ, ਹਜ਼ਾਰਾਂ ਯਾਤਰੀਆਂ ਦੀ ਜਾਨ ਦਾਅ 'ਤੇ ਲੱਗੀ

ਮ੍ਰਿਤਕ ਦੇ ਤੇਜ਼ ਹਥਿਆਰਾਂ ਨਾਲ ਮੂੰਹ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਡੂੰਘੇ ਜ਼ਖ਼ਮ ਵੇਖੇ ਗਏ। ਇਸ ਸਬੰਧੀ ਥਾਣਾ ਮੁਖੀ ਦਸੂਹਾ ਹਰ ਪ੍ਰੇਮ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਲੋਕਾਂ ਕੋਲੋਂ ਕਤਲ ਸਬੰਧੀ ਜਾਣਕਾਰੀ ਇਕੱਤਰ ਕੀਤੀ।

ਉਨ੍ਹਾਂ ਦੱਸਿਆ ਕਤਲ ਦੇ ਕਾਰਣਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਹਰ ਪ੍ਰੇਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਕਤਲ ਦੀ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਬਾਰੇ ਲਗਾਉਣ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਜੋਧ ਸਿੰਘ ਦੇ ਕਤਲ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਪੁਲਸ ਕੋਲੋਂ ਮੰਗ ਕੀਤੀ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦਸੂਹਾ ਪੁਲਸ ਦੀ ਟੀਮ ਨੇ ਸੂਚਨਾ ਪਾ ਕੇ ਮੌਕੇ 'ਤੇ ਪਹੁੰਚ ਕੇ ਕਤਲ ਦੀ ਇਸ ਵਾਰਦਾਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਤਲ ਕਿਸ ਨੇ ਕੀਤਾ ਹੈ। 

ਇਹ ਵੀ ਪੜ੍ਹੋ-  ਸੁਰਖੀਆਂ 'ਚ ਕਪੂਰਥਲਾ ਦੀ ਮਾਡਰਨ ਜੇਲ੍ਹ, ਸਰਚ ਦੌਰਾਨ ਮਿਲੇ ਪਾਬੰਦੀਸ਼ੁਦਾ ਸਾਮਾਨ ਨੂੰ ਵੇਖ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News