ਫਿਰੋਜ਼ਪੁਰ ''ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ ''ਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ

Tuesday, Jun 23, 2026 - 08:40 PM (IST)

ਫਿਰੋਜ਼ਪੁਰ ''ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ ''ਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ

ਫਿਰੋਜ਼ਪੁਰ (ਸਨੀ ਚੋਪੜਾ) : ਫਿਰੋਜ਼ਪੁਰ ਸ਼ਹਿਰ ਦੇ ਮਾਲਵਾਲ ਰੋਡ 'ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬਾਈਕ ਸਵਾਰ ਦੋ ਅਨਪਛਾਤੇ ਨੌਜਵਾਨਾਂ ਨੇ ਇੱਕ ਕੱਪੜਿਆਂ ਦੇ ਸ਼ੋਅਰੂਮ ਦੇ ਬਾਹਰ ਫਾਇਰਿੰਗ ਕਰ ਦਿੱਤੀ। ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੋਲੀਆਂ ਲੱਗਣ ਕਾਰਨ ਸ਼ੋਅਰੂਮ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੌਰਾਨ ਸ਼ੋਅਰੂਮ ਦੇ ਅੰਦਰ ਅਤੇ ਬਾਹਰ ਮੌਜੂਦ ਲੋਕਾਂ ਵਿਚ ਹੜਕੰਪ ਮਚ ਗਿਆ। ਫਾਇਰਿੰਗ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋਣ ਲੱਗ ਪਏ ਤੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸ਼ੋਅਰੂਮ ਮਾਲਕ ਨੇ ਦੱਸਿਆ ਕਿ ਕਰੀਬ ਦੋ ਦਿਨ ਪਹਿਲਾਂ ਦੋ ਨਕਾਬਪੋਸ਼ ਨੌਜਵਾਨ ਕੱਪੜੇ ਖਰੀਦਣ ਦੇ ਬਹਾਨੇ ਸ਼ੋਰੂਮ ਵਿੱਚ ਆਏ ਸਨ। ਉਸ ਸਮੇਂ ਉਹ ਕਿਸੇ ਨਾਲ ਵੀਡੀਓ ਕਾਲ 'ਤੇ ਗੱਲ ਕਰ ਰਹੇ ਸਨ। ਦੁਕਾਨਦਾਰ ਨੂੰ ਸ਼ੱਕ ਹੈ ਕਿ ਉਹੀ ਨੌਜਵਾਨ ਇਸ ਵਾਰਦਾਤ ਵਿੱਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਪੁਲਸ ਇਸ ਪੱਖ ਨੂੰ ਵੀ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਐੱਸਪੀਡੀ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News