ਪੰਜਾਬ : ਕਾਰ ''ਚ ਬੈਠੇ ਬੰਦੇ ਦੇ ਵੱਜੀ ਮੱਥੇ ''ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ

Monday, Jul 27, 2026 - 06:33 PM (IST)

ਪੰਜਾਬ : ਕਾਰ ''ਚ ਬੈਠੇ ਬੰਦੇ ਦੇ ਵੱਜੀ ਮੱਥੇ ''ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ

ਫਿਰੋਜ਼ਪੁਰ- ਫਿਰੋਜ਼ਪੁਰ 'ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਕਿ ਕਾਰ 'ਚ ਬੈਠੇ ਇਕ 65 ਸਾਲਾ ਬਜ਼ੁਰਗ ਵਿਅਕਤੀ ਦੇ ਮੱਥੇ 'ਤੇ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਪਰ ਅਜੇ ਤੱਕ ਗੋਲੀ ਲੱਗਣ ਦੇ ਅਸਲ ਕਾਰਨਾਂ ਦਾ ਪੁਲਸ ਨੂੰ ਨਹੀਂ ਪਤਾ ਲੱਗਾ ਅਤੇ ਪਰਿਵਾਰ ਵੀ ਕੁਝ ਨਹੀਂ ਬੋਲ ਰਿਹਾ।

ਇਹ ਵੀ ਪੜ੍ਹੋ-ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ

ਜਾਣਕਾਰੀ ਮੁਤਾਬਕ ਪਿੰਡ ਸੈਦੇ ਕੇ ਰੋਹੇਲਾ ਦੇ ਰਹਿਣ ਵਾਲੇ ਮਹਿੰਦਰ ਸਿੰਘ ਦੇ ਮੱਥੇ ਤੇ ਗੋਲੀ ਲੱਗੀ ਹੈ । ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਸਬੰਧੀ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਪਰਿਵਾਰ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਵੀ ਇਹ ਨਹੀਂ ਪਤਾ ਕਿ ਗੋਲੀ ਕਿਸ ਤਰ੍ਹਾਂ ਲੱਗੀ। ਪੁਲਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਬਜ਼ੁਰਗ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਸ ਹਰ ਸੰਭਵ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News