ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ

08/24/2023 8:36:49 PM

ਫਿਰੋਜ਼ਪੁਰ (ਕੁਮਾਰ)–ਫ਼ਿਰੋਜ਼ਪੁਰ ’ਚ ਭਤੀਜੇ ਨੇ ਆਪਣੇ ਹੀ ਚਾਚੇ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਮੋਰਚਰੀ ਵਿਖੇ ਪਿਤਾ ਦਾ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ ਮ੍ਰਿਤਕ ਦੇ ਲੜਕੇ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਗਤ ਸਿੰਘ ਕਾਲੋਨੀ ਮੱਲਾਂਵਾਲਾ ਰੋਡ ’ਤੇ ਮੜੀਆਂ ਵਾਲਾ ਖੂਹ ਵਿਖੇ ਜ਼ਮੀਨ ਹੈ ਅਤੇ ਅੱਜ ਸਵੇਰੇ ਜਦੋਂ ਉਸ ਦੇ ਪਿਤਾ ਨਿਰੰਜਨ ਸਿੰਘ ਖੇਤ ’ਚ ਗਏ ਸਨ ਤਾਂ ਉਨ੍ਹਾਂ ਦੇ ਭਤੀਜੇ ਨੇ ਉਸ ਦੇ ਪਿਤਾ ਨਿਰੰਜਨ ਸਿੰਘ ਦੇ ਸਿਰ ’ਤੇ ਕੁਹਾੜੀ ਨਾਲ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਕਬਾਲ ਸਿੰਘ ਨੇ ਦੋਸ਼ ਲਗਾਇਆ ਕਿ ਇਸ ਕਤਲ ’ਚ ਉਸ ਦੇ ਚਾਚੇ ਦਾ ਲੜਕਾ, ਉਸ ਦੀ ਮਾਂ ਅਤੇ ਇਕ ਹੋਰ ਰਿਸ਼ਤੇਦਾਰ ਵੀ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਪੁਲਸ ਨੇ ਇਕ ਹਿੰਦੂ ਵਿਅਕਤੀ ਨੂੰ ਭਾਰਤ ਲਈ ਜਾਸੂਸੀ ਕਰਨ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

ਪੁੱਛਣ ’ਤੇ ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ’ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਪਾਣੀ ਖੇਤਾਂ ’ਚ ਆ ਰਿਹਾ ਹੈ ਅਤੇ ਜਦੋਂ ਉਸ ਦਾ ਪਿਤਾ ਨਿਰੰਜਨ ਸਿੰਘ ਪਾਣੀ ਬੰਦ ਕਰ ਰਿਹਾ ਸੀ ਤਾਂ ਉਸ ਦੇ ਚਾਚੇ ਦੇ ਲੜਕੇ ਨੇ ਉਸ ਦੇ ਪਿਤਾ ’ਤੇ ਹਮਲਾ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Manoj

This news is Content Editor Manoj