ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Thursday, Feb 08, 2024 - 12:45 PM (IST)

ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਮੱਲਾਂਵਾਲਾ (ਜਸਪਾਲ ਸੰਧੂ)-ਫਿਰੋਜ਼ਪੁਰ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਮੱਲਾਂ ਵਾਲਾ ਅਧੀਨ ਪੈਂਦੇ ਪਿੰਡ ਦੂਲਾ ਸਿੰਘ ਵਾਲਾ ਵਿੱਚ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਮਾਲਾ ਮਿੱਡੂ ਪਿੰਡ ਦੂਲਾ ਸਿੰਘ ਵਾਲਾ, ਬਚਿੱਤਰ ਸਿੰਘ ਪੁੱਤਰ ਸਲਵਿੰਦਰ ਸਿੰਘ ਦੇ ਘਰ ਦਾਖ਼ਲ ਹੋਇਆ ਜਦੋਂ ਬਚਿੱਤਰ ਸਿੰਘ ਨੂੰ ਸਤਨਾਮ ਸਿੰਘ ਦੇ ਘਰ ਵਿੱਚ ਦਾਖ਼ਲ ਹੋਣ ਦਾ ਪਤਾ ਲੱਗਾ ਤਾਂ ਉਸ ਨੇ ਆਪਣੇ 315 ਬੋਰ ਰਾਇਫਲ ਨਾਲ ਗੋਲ਼ੀਆਂ ਮਾਰ ਕੇ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ।

PunjabKesari

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਬਲਕਾਰ ਸਿੰਘ ਫਿਰੋਜ਼ਪੁਰ ਅਤੇ ਬਲਰਾਜ ਸਿੰਘ ਐੱਸ. ਐੱਚ. ਓ. ਮੱਲਾਂਵਾਲਾ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਪੁਲਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਮਲਾ ਨਾਜਾਇਜ਼ ਸੰਬੰਧਾਂ ਦਾ ਲੱਗ ਰਿਹਾ ਹੈ, ਬਾਕੀ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰੀ ਮਹਿਲਾ, ਖੋਲ੍ਹੀ ਖੋਪੜੀ ਤੇ ਕੱਢੀਆਂ ਅੱਖਾਂ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News