ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ (ਤਸਵੀਰਾਂ)

Tuesday, Jun 03, 2025 - 04:48 PM (IST)

ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ (ਤਸਵੀਰਾਂ)

ਰੋਪੜ (ਵੈੱਬ ਡੈਸਕ, ਵਿਜੇ ਸ਼ਰਮਾ) : ਇੱਥੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਏ. ਸੀ. ਦਾ ਕੰਪਰੈਸ਼ਰ ਫੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਕਸ਼ਮੀਰ ਕੌਰ (62) ਵਾਸੀ ਹਰਗੋਬਿੰਦ ਨਗਰ, ਰੂਪਨਗਰ ਵਜੋਂ ਹੋਈ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)

ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਖ਼ੁਸ਼ਹਾਲ ਸਿੰਘ ਦਾ ਭੋਗ ਸਮਾਗਮ ਚੱਲ ਰਿਹਾ ਸੀ ਅਤੇ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ। ਇਸ ਦੌਰਾਨ ਅਚਾਨਕ ਹੀ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫੱਟ ਗਿਆ ਅਤੇ ਅੱਗ ਦੇ ਭਾਂਬੜ ਮਚ ਗਏ।

PunjabKesari

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਪੁਰਾਣੇ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਮਿਲੀ ਰਾਹਤ

ਇਸ ਕਾਰਨ ਕਈ ਸ਼ਰਧਾਲੂ ਜ਼ਖਮੀ ਹੋ ਗਏ। ਜ਼ਖਮੀ ਹੋਏ ਸ਼ਰਧਾਲੂਆਂ ਨੂੰ ਤੁਰੰਤ ਰੂਪਨਗਰ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਔਰਤ ਕਸ਼ਮੀਰ ਕੌਰ ਦੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਔਰਤ ਬਲਜੀਤ ਕੌਰ ਨੂੰ ਪੀ. ਜੀ. ਆਈ. ਰੈਫ਼ਰ ਕੀਤਾ ਗਿਆ ਹੈ। ਬਾਕੀ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News