ਹੁਸ਼ਿਆਰਪੁਰ ''ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ ''ਤੇ ਵਰ੍ਹਾਈਆਂ ਗੋਲ਼ੀਆਂ
Saturday, Mar 15, 2025 - 02:45 PM (IST)

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਨੇੜਲੇ ਪਿੰਡ ਸਲੇਰਨ ਦੇ ਪਿੰਡ ਦੇ ਸਰਪੰਚ 'ਤੇ ਦੇਰ ਰਾਤ ਲੱਕੜ ਮਾਫ਼ੀਏ ਵਲੋਂ ਗੱਡੀ 'ਤੇ ਹਮਲਾ ਕਰਕੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਵਿਚ ਸਰਪੰਚ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਤੋਂ ਬਾਅਦ ਥਾਣਾ ਸਦਰ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ 'ਤੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...
ਜਾਣਕਾਰੀ ਦਿੰਦੇ ਸਰਪੰਚ ਨਵਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਦੇਰ ਰਾਤ 12 ਵਜੇ ਦੇ ਕਰੀਬ ਊਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਲੇਰਨ ਦੇ ਜੰਗਲੀ ਇਲਾਕੇ ਵਿਚ ਲੱਕੜ ਮਾਫ਼ੀਆ ਖੈਰ ਦੀ ਲੱਕੜ ਚੋਰੀ ਕਰ ਰਿਹਾ ਹੈ ਅਤੇ ਜਦੋਂ ਉਹ ਜੰਗਲਾਤ ਦੇ ਗਾਰਡ ਨਾਲ ਉਥੇ ਗਏ ਤਾਂ ਮਾਫ਼ੀਏ ਵੱਲੋਂ ਉਨ੍ਹਾਂ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿਚ ਉਨ੍ਹਾਂ ਦਾ ਤਾਂ ਬਚਾਅ ਹੋ ਗਿਆ ਪਰ ਗੱਡੀ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੱਕੜ ਮਾਫ਼ੀਏ ਵੱਲੋਂ ਉਨ੍ਹਾਂ 'ਤੇ ਗੋਲੀ ਵੀ ਚਲਾਈ ਗਈ ਜੋਕਿ ਗੱਡੀ 'ਤੇ ਆ ਕੇ ਵੱਜੀ। ਦੂਜੇ ਪਾਸੇ ਥਾਣਾ ਸਦਰ ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e