ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ

Monday, Aug 10, 2026 - 01:38 PM (IST)

ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਦੀ ਬੂਟਾ ਮੰਡੀ ਵਿਚ ਪੁਰਾਣੀ ਰੰਜਿਸ਼ ਦੇ ਤਹਿਤ ਕੁਝ ਨੌਜਵਾਨਾਂ ਨੇ ਇਕ ਘਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਮੌਕੇ ਤੋਂ ਗੋਲ਼ੀਆਂ ਦੇ ਦੋ ਖੋਲ ਬਰਾਮਦ ਹੋਏ ਹਨ। ਘਟਨਾ ਐਤਵਾਰ ਦੇਰ ਰਾਤ ਕਰੀਬ 3 ਵਜੇ ਦੀ ਦੱਸੀ ਜਾ ਰਹੀ ਹੈ। ਬਾਈਕ ਸਵਾਰ ਨੌਜਵਾਨਾਂ ਨੇ ਘਰ 'ਤੇ ਹਮਲਾ ਕਰਨ ਦੇ ਨਾਲ ਗਲੀ ਵਿਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪਹੁੰਚੀ ਅਤੇ ਜਾਂਚ ਵੀ ਸ਼ੁਰੂ ਕੀਤੀ। ਪੁਲਸ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਕੇ ਦੋਸ਼ੀਆਂ ਦੀ ਪਛਾਣ ਕਰਨ ਵਿਚ ਜੁਟੀ ਹੈ। 

ਇਹ ਵੀ ਪੜ੍ਹੋ: ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

ਬੂਟਾ ਪਿੰਡ ਦੀ ਰਹਿਣ ਵਾਲੀ ਰੇਖਾ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਘਰ 'ਚ ਸੌਂ ਰਹੀ ਸੀ। ਇਸੇ ਦੌਰਾਨ ਇਲਾਕੇ ਦੇ ਕੁਝ ਨੌਜਵਾਨ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਤੇਜ਼ ਰਫ਼ਤਾਰ ਬਾਈਕ 'ਤੇ ਉਸ ਦੀ ਗਲੀ ਵਿਚ ਪਹੁੰਚੇ। ਉਸ ਦੇ ਘਰ ਦੇ ਬਾਹਰ ਬਾਈਕ ਰੋਕਣ ਤੋਂ ਬਾਅਦ ਉਹ ਹੇਠਾਂ ਉਤਰੇ ਅਤੇ ਗਾਲਾਂ ਕੱਢਣ ਲੱਗੇ।

PunjabKesari

ਰੇਖਾ ਨੇ ਦੱਸਿਆ ਮੁਲਜ਼ਮਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ 'ਤੇ ਹਮਲਾ ਕੀਤਾ ਅਤੇ ਖਿੜਕੀ ਤੋੜ ਦਿੱਤੀ। ਫਿਰ ਉਨ੍ਹਾਂ ਨੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ। ਡਰ ਕੇ ਉਹ ਆਪਣੇ ਬੱਚਿਆਂ ਨੂੰ ਛੱਤ 'ਤੇ ਲੈ ਗਈ। ਉਸ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਨਾਲ ਬਦਸਲੂਕੀ ਕਰਦੇ ਹੋਏ ਉਸ ਦੇ ਘਰ 'ਤੇ ਗੋਲ਼ੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

SHO ਬੋਲੀ- ਹਮਲਾਵਰਾਂ ਨੂੰ ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ 
ਰੇਖਾ ਨੇ ਦੱਸਿਆ ਕਿ ਉਨ੍ਹਾਂ ਨੇ ਹਮਲੇ ਦੀ ਸ਼ਿਕਾਇਤ ਸਬੰਧੀ ਥਾਣਾ ਪੁਲਸ ਨੂੰ ਦਿੱਤੀ ਹੈ। ਉਥੇ ਹੀ ਥਾਣਾ ਨੰਬਰ-6 ਦੀ ਐੱਸ. ਐੱਚ.ਓ. ਰਾਜਵੰਤ ਕੌਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਨਾਲ ਮੌਕੇ ਉਤੇ ਪਹੁੰਚੇ ਸਨ। ਮੌਕੇ ਤੋਂ ਦੋ ਖੋਲ ਬਰਾਮਦ ਹੋਏ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News