ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਸਰਪੰਚ ਨੇ ਵਿਰੋਧੀ ਨੂੰ ਮਾਰੀਆਂ ਗੋਲ਼ੀਆਂ

Tuesday, Dec 03, 2024 - 06:28 PM (IST)

ਜਲੰਧਰ : ਜਲੰਧਰ ਦੇ ਜ਼ਿਲ੍ਹੇ ਦੇ ਭੋਗਪੁਰ ਵਿਚ ਪੈਂਦੇ ਪਿੰਡ ਕਾਲਾ ਬੱਕਰਾ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਦਿੱਤੀ। ਛਾਤੀ ਵਿਚ ਗੋਲ਼ੀ ਲੱਗਣ ਕਾਰਣ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਜ਼ਮੀਨ 'ਤੇ ਡਿੱਗ ਗਿਆ। ਜ਼ਖਮੀ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਜ਼ਖਮੀ ਵਿਅਕਤੀ ਨੂੰ ਜਲੰਧਰ ਪਠਾਨਕੋਟ ਹਾਈਵੇਅ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਥਾਣਾ ਭੋਗਪੁਰ ਦੀ ਪੁਲਸ ਨੇ ਦੇਰ ਰਾਤ ਗੋਲੀ ਚਲਾਉਣ ਵਾਲੇ ਕਾਲਾ ਬੱਕਰਾ ਦੇ ਸਰਪੰਚ ਦਵਿੰਦਰ ਸਿੰਘ ਮੈਂਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੇ ਖਿਲਾਫ ਪੁਲਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਨਵਾਂ ਮੋੜ

ਜਲੰਧਰ ਦੇਹਾਤ ਥਾਣਾ ਆਦਮਪੁਰ ਦੇ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਤਲਵਿੰਦਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ। ਤਲਵਿੰਦਰ ਦੀ ਛਾਤੀ ਦੇ ਸੱਜੇ ਪਾਸੇ ਦੀ ਗੋਲੀ ਲੱਗੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲਾਇਸੈਂਸੀ ਹਥਿਆਰ ਬਰਾਮਦ ਕੀਤਾ ਗਿਆ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।

ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਜ਼ਖ਼ਮੀ ਵਿਅਕਤੀ ਅਤੇ ਸਰਪੰਚ ਦੋਵਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਜ਼ਖਮੀ ਵਿਅਕਤੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਦੋਵਾਂ ਦਾ ਕੇਸ ਹਾਈ ਕੋਰਟ ਵਿਚ ਚੱਲ ਰਿਹਾ ਹੈ। ਉਕਤ ਮਾਮਲੇ ਵਿਚ ਮੌਜੂਦਾ ਸਰਪੰਚ ਨੂੰ ਬਰੀ ਕਰ ਦਿੱਤਾ ਗਿਆ ਸੀ। ਨਾਲ ਹੀ, ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਹ ਚੋਣਾਂ ਵਿਚ ਖੜ੍ਹਾ ਸੀ ਪਰ ਉਸ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ। ਜਿਸ ਕਾਰਨ ਦੋਵਾਂ ਵਿਚਾਲੇ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।


Gurminder Singh

Content Editor

Related News