ਜਲੰਧਰ ''ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
Friday, Mar 27, 2026 - 11:43 AM (IST)
ਜਲੰਧਰ (ਮਹੇਸ਼)–ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਗੋਲ਼ੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਕਿਸੇ ਨੂੰ ਗੋਲ਼ੀ ਲੱਗਣ ਦੀ ਸੂਚਨਾ ਨਹੀਂ ਹੈ ਪਰ ਗੁੰਡਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਾਲੀ ਨਾਂ ਦੇ ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਥੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: LPG,ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਹੁਸ਼ਿਆਰਪੁਰ ਦੀ DC ਦਾ ਵੱਡਾ ਬਿਆਨ, ਨਵੇਂ ਹੁਕਮ ਹੋ ਗਏ ਜਾਰੀ

ਮਿਲੀ ਜਾਣਕਾਰੀ ਮੁਤਾਬਕ ਕਾਲੀ ਆਪਣੇ ਘਰ ਨੇੜੇ ਖੜ੍ਹਾ ਸੀ ਅਤੇ ਇਸੇ ਦੌਰਾਨ ਗੁੰਡਿਆਂ ਵੱਲੋਂ ਪਹਿਲਾਂ ਗੋਲ਼ੀਆਂ ਚਲਾਈਆਂ ਗਈਆਂ ਅਤੇ ਉਸ ਦੇ ਬਾਅਦ ਉਨ੍ਹਾਂ ਨੇ ਕਾਲੀ ’ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਉਸ ਦੇ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਜਿਹੜੇ ਗੁੰਡਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਖ਼ਿਲਾਫ਼ ਕਈ ਵੱਡੇ ਕ੍ਰਿਮੀਨਲ ਮਾਮਲੇ ਦਰਜ ਹੋਣ ਦੇ ਬਾਵਜੂਦ ਪੁਲਸ ਵੱਲੋਂ ਉਨ੍ਹਾਂ ਨੂੰ ਫੜਿਆ ਨਹੀਂ ਜਾ ਰਿਹਾ ਸੀ ਅਤੇ ਉਹ ਬੇਖ਼ੌਫ਼ ਘੁੰਮ ਰਹੇ ਸਨ। ਵਰਣਨਯੋਗ ਹੈ ਕਿ ਇਲਾਕੇ ਵਿਚ ਕ੍ਰਾਈਮ ਲਗਾਤਾਰ ਵਧਦਾ ਜਾ ਰਿਹਾ ਹੈ ਪਰ ਪੁਲਸ ਵੱਲੋਂ ਮੁਲਜ਼ਮਾਂ ਨੂੰ ਫੜੇ ਨਾ ਜਾਣ ਕਾਰਨ ਉਨ੍ਹਾਂ ਦੇ ਹੌਸਲੇ ਵਧਦੇ ਜਾ ਰਹੇ ਹਨ। ਕਮਿਸ਼ਨਰੇਟ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ ਹਨ੍ਹੇਰੀ-ਝੱਖੜ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
