ਜਲੰਧਰ ''ਚ ਵੱਡੀ ਵਾਰਦਾਤ! ਸਿਰ ''ਚ ਕੁੱਕਰ ਮਾਰ ਕੇ ਦੋਸਤ ਦਾ ਕਰ ''ਤਾ ਕਤਲ
Monday, May 25, 2026 - 04:12 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਸੰਤੋਖਪੁਰਾ ਦੇ ਸਰਾਭਾ ਨਗਰ 'ਚ ਇਕ ਦੋਸਤ ਨੇ ਸ਼ਰਾਬ ਦੇ ਨਸ਼ੇ ਵਿਚ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਦੋਸਤ ਨੇ ਦੂਜੇ ਦੋਸਤ ਦੇ ਸਿਰ 'ਤੇ ਕੁੱਕਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ, ਜੋਕਿ ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿਚ ਸਰਾਭਾ ਨਗਰ ਵਿਚ ਰਹਿ ਰਿਹਾ ਸੀ। ਥਾਣਾ 8 ਦੀ ਪੁਲਸ ਨੇ ਦੋਸ਼ੀ ਰਾਜੇਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਸਰਾਭਾ ਨਗਰ ਦਾ ਰਹਿਣ ਵਾਲਾ ਹੈ। ਦੋਵੇਂ ਦੋਸਤ ਸਨ।
ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਮਿਲੀ ਜਾਣਕਾਰੀ ਮੁਤਾਬਕ ਪ੍ਰਦੀਪ ਅਤੇ ਰਾਜੇਸ਼ ਇਕੋ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਇਕੋ ਕਮਰੇ ਵਿੱਚ ਰਹਿੰਦੇ ਸਨ। ਰਾਤ ਨੂੰ ਦੋਵੇਂ ਸ਼ਰਾਬ ਦੇ ਨਸ਼ੇ ਵਿਚ ਸਨ ਅਤੇ ਉਨ੍ਹਾਂ ਵਿਚਕਾਰ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਸੀ। ਲੜਾਈ ਇਸ ਹੱਦ ਤੱਕ ਵੱਧ ਗਈ ਕਿ ਰਾਜੇਸ਼ ਨੇ ਗੁੱਸੇ 'ਚ ਆ ਕੇ ਪ੍ਰਦੀਪ ਦੇ ਸਿਰ 'ਤੇ ਕੁੱਕਰ ਨਾਲ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿਚ ਪ੍ਰਦੀਪ ਜ਼ਮੀਨ 'ਤੇ ਡਿੱਗ ਪਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੀ. ਸੀ. ਆਰ-16 ਦੇ ਏ. ਐੱਸ. ਆਈ. ਸਵਿੰਦਰ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਭੇਜਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਕਤਲ ਕਿੰਨੇ ਪੈਸਿਆਂ ਨੂੰ ਲੈ ਕੇ ਕੀਤਾ ਗਿਆ ਹੈ ਅਤੇ ਇਸ ਵਿਚ ਹੋਰ ਤਾਂ ਸ਼ਾਮਲ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
