ਜਲੰਧਰ ''ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ

Friday, Oct 02, 2026 - 01:38 PM (IST)

ਜਲੰਧਰ ''ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਲੰਧਰ (ਮਹੇਸ਼)–ਗੁਰੂ ਨਾਨਕਪੁਰਾ ਵੈਸਟ (ਚੌਗਿੱਟੀ) ਦੇ ਮਕਾਨ ਨੰਬਰ 301/ਬੀ ਵਿਚ ਰਹਿੰਦੇ ਦਵਿੰਦਰ ਸਿੰਘ ਪੁੱਤਰ ਲਾਭ ਸਿੰਘ ਦੇ ਢਿੱਡ 'ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧ ਵਿਚ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਕਤਲ ਕੀਤੇ ਗਏ ਦਵਿੰਦਰ ਸਿੰਘ ਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ’ਤੇ ਰੂਬੀ ਨਾਂ ਦੇ ਮੁਲਜ਼ਮ ਖ਼ਿਲਾਫ਼ 180 ਨੰਬਰ ਐੱਫ਼. ਆਈ. ਆਰ. ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਰਾਮਾ ਮੰਡੀ ਦੇ ਐੱਸ. ਆਈ. ਸੁਖਦੇਵ ਵੱਲੋਂ ਮੁਲਜ਼ਮ ਰੂਬੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਨੇ ਉਸ ਦੇ ਕਬਜ਼ੇ ਵਿਚੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਮ੍ਰਿਤਕ ਦਵਿੰਦਰ ਸਿੰਘ ਦੀ ਲਾਸ਼ ਸ਼ੁੱਕਰਵਾਰ ਸਵੇਰੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਵਾਰਦਾਤ ਦੇ ਤੁਰੰਤ ਬਾਅਦ ਮ੍ਰਿਤਕ ਦਵਿੰਦਰ ਸਿੰਘ ਨੂੰ ਉਸ ਦੀ ਪਤਨੀ ਜਸਵੀਰ ਕੌਰ ਪਿਮਸ ਹਸਪਤਾਲ ਲੈ ਗਈ, ਉਥੋਂ ਉਸ ਨੂੰ ਆਕਸਫੋਰਡ ਹਸਪਤਾਲ ਲੈ ਗਈ ਪਰ ਡਾਕਟਰਾਂ ਨੇ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ। ਦੋਬਾਰਾ ਪਿਮਸ ਪਹੁੰਚੇ ਤਾਂ ਉਨ੍ਹਾਂ ਨੇ ਵੀ ਕੋਈ ਸੁਣਵਾਈ ਨਹੀਂ ਕੀਤੀ, ਜਿਸ ਦੇ ਬਾਅਦ ਉਹ ਆਪਣੇ ਪਤੀ ਨੂੰ ਸ਼੍ਰੀ ਰਾਮ ਹਸਪਤਾਲ ਲੈ ਆਈ। ਉਥੇ ਪਤੀ ਦਵਿੰਦਰ ਸਿੰਘ ਦੀ ਹਾਲਤ ਲਗਾਤਾਰ ਗੰਭੀਰ ਬਣੀ ਰਹੀ। ਦੇਰ ਰਾਤ ਨੂੰ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਪਹਿਲਾਂ ਦਵਿੰਦਰ ਸਿੰਘ ’ਤੇ ਹਮਲਾ ਕਰਨ ਸਬੰਧੀ ਧਾਰਾ 109 ਲਾਈ ਸੀ ਪਰ ਉਸ ਦੀ ਮੌਤ ਦੇ ਬਾਅਦ ਹੱਤਿਆ ਦੀ ਧਾਰਾ 108 ਦਾ ਵਾਧਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News