ਜਲੰਧਰ ''ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ

Sunday, May 17, 2026 - 07:46 PM (IST)

ਜਲੰਧਰ ''ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਪਾਸ਼ ਇਲਾਕੇ ਵਿਚ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਛੋਟੀ ਬਾਰਾਦਰੀ ਇਲਾਕੇ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਛੋਟੀ ਬਾਰਾਦਰੀ 'ਚ ਅਰਬਨ ਅਸਟੇਟ ਫੇਸ-1 ਵਿੱਚ ਸਥਿਤ ਕੋਠੀ ਨੰਬਰ 325 ਦੇ ਬਾਹਰ ਵਾਪਰੀ। ਉਕਤ ਕੋਠੀ ਸਾਬਕਾ ਫੌਜੀ ਅਤੇ ਪੇਸ਼ੇ ਤੋਂ ਜਵੈਲਰ ਗੁਰਦਿਆਲ ਸਿੰਘ ਕਾਂਡਾ ਦੀ ਰਿਹਾਇਸ਼ ਹੈ।

ਇਹ ਵੀ ਪੜ੍ਹੋ: Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ

ਪੀੜਤ ਗੁਰਦਿਆਲ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸੇ ਦੌਰਾਨ ਇਕ ਅਣਪਛਾਤਾ ਨੌਜਵਾਨ ਮੋਟਰਸਾਈਕਲ 'ਤੇ ਆਇਆ ਅਤੇ ਉਨ੍ਹਾਂ 'ਤੇ ਅਚਾਨਕ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਦੇ ਮੁਤਾਬਕ ਹਮਲਾਵਰ ਨੇ ਕਰੀਬ 5 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਡਰ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਰਾਹਤ ਦੀ ਗੱਲ ਇਹ ਰਹੀ ਕਿ ਇਸ ਫਾਇਰਿੰਗ 'ਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ 'ਚ ਆਇਆ ਅਤੇ ਭਾਰੀ ਪੁਲਸ ਫੋਰਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਪੁਲਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਘਰ ਦੇ ਬਾਹਰ ਲੱਗੇ ਗੋਲ਼ੀਆਂ ਦੇ ਨਿਸ਼ਾਨਾਂ ਦੀ ਜਾਂਚ ਕੀਤੀ। ਪੁਲਸ ਵੱਲੋਂ ਹਮਲਾਵਰ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਫਾਇਰਿੰਗ ਪਿੱਛੇ ਹਮਲਾਵਰ ਦਾ ਕੀ ਮਕਸਦ ਸੀ। ਪੁਲਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News