ਜਲੰਧਰ 'ਚ ਵੱਡੀ ਘਟਨਾ! ਦੋ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਦੀ ਗੋਲ਼ੀ ਲੱਗਣ ਕਾਰਨ ਮੌਤ

Wednesday, Oct 22, 2025 - 01:22 PM (IST)

ਜਲੰਧਰ 'ਚ ਵੱਡੀ ਘਟਨਾ! ਦੋ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਦੀ ਗੋਲ਼ੀ ਲੱਗਣ ਕਾਰਨ ਮੌਤ

ਕਿਸ਼ਨਗੜ੍ਹ (ਬੈਂਸ)- ਪਿੰਡ ਸੰਘਵਾਲ ਵਿਖੇ ਦੀਵਾਲੀ ਦੇ ਦਿਨ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਗਮੀ ਵਿਚ ਬਦਲ ਗਈਆਂ ਜਦੋਂ ਇਕ ਨੌਜਵਾਨ ਵੱਲੋਂ ਆਪਣੇ ਘਰ ’ਚ ਹੀ ਸਿਰ ’ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਚਾਹਲ ਪੁੱਤਰ ਸਵਰਗੀ ਚਰਨਜੀਤ ਸਿੰਘ ਚਾਹਲ ਨਿਵਾਸੀ ਪਿੰਡ ਸੰਘਵਾਲ ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਬੇਅੰਤ ਸਿੰਘ ਨੇ ਦੱਸਿਆ ਕਿ ਕਰੀਬ 12 ਕੁ ਵਜੇ ਉਸ ਨੂੰ ਰਣਜੀਤ ਸਿੰਘ ਦੇ ਬੇਟੇ ਪਰਮੀਤ ਸਿੰਘ ਨੇ ਫੋਨ ’ਤੇ ਦੱਸਿਆ ਕਿ ਡੈਡੀ ਨੂੰ ਕੋਈ ਗੱਲਬਾਤ ਹੋ ਗਈ ਹੈ। ਜਦ ਉਸ ਨੇ ਆ ਕੇ ਵੇਖਿਆ ਤਾਂ ਰਣਜੀਤ ਸਿੰਘ ਦੇ ਸਿਰ ਵਿਚੋਂ ਖ਼ੂਨ ਨਿਕਲ ਰਿਹਾ ਸੀ। ਉਸ ਨੇ ਇਸ ਘਟਨਾ ਨੂੰ ਵੇਖਦਿਆਂ ਰੌਲਾ ਪਾਇਆ ਤਾਂ ਆਂਢ-ਗੁਆਂਢ ਦੇ ਲੋਕ ਉਨ੍ਹਾਂ ਦੇ ਘਰ ਇਕੱਠੇ ਹੋ ਗਏ ਅਤੇ ਵੇਖਿਆ ਕਿ ਰਣਜੀਤ ਸਿੰਘ ਦੇ ਸਿਰ ਵਿਚੋਂ ਖ਼ੂਨ ਨਿਕਲ ਰਿਹਾ ਸੀ ਅਤੇ ਉਸ ਦੇ ਗੋਲ਼ੀ ਲੱਗਣ ਕਾਰਨ ਉਸ ਦੀ ਮੌਤ ਹੋ ਚੁੱਕੀ ਸੀ। ਰਣਜੀਤ ਸਿੰਘ ਆਪਣੇ ਬੈੱਡ ’ਤੇ ਮ੍ਰਿਤਕ ਹਾਲਤ ’ਚ ਪਿਆ ਸੀ।

ਇਹ ਵੀ ਪੜ੍ਹੋ:  ਚਾਵਾਂ ਨਾਲ ਕੈਨੇਡਾ ਰਹਿੰਦੇ ਮੁੰਡੇ ਨਾਲ ਤੋਰੀ ਸੀ ਲਾਡਲੀ ਧੀ ਦੀ ਡੋਲੀ, ਦੀਵਾਲੀ 'ਤੇ ਮਿਲੀ ਖ਼ਬਰ ਨੇ ਉਡਾਏ ਹੋਸ਼

PunjabKesari

ਸੂਚਨਾ ਮਿਲਣ ’ਤੇ ਥਾਣਾ ਕਰਤਾਰਪੁਰ ਦੇ ਐੱਸ. ਐੱਚ. ਓ. ਰਮਨਦੀਪ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਨਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਨੇ ਮੁੱਢਲੀ ਜਾਂਚ ਉਪਰੰਤ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ, ਇਸ ਲਈ ਜਾਂਚ ਉਪਰੰਤ ਮੌਤ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ। ਫਿਲਹਾਲ ਰਣਜੀਤ ਸਿੰਘ ਦੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਿੰਡ ਦੇ ਸੂਝਵਾਨ ਵਿਅਕਤੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਵਿਦੇਸ਼ ਵਿਚ ਰਹਿ ਰਹੀ ਹੈ ਅਤੇ ਉਹ ਵੀ ਕਰੀਬ ਦੋ ਮਹੀਨੇ ਪਹਿਲਾਂ ਆਪਣੀ ਪਤਨੀ ਕੋਲੋਂ ਹੀ ਘਰ ਆਇਆ ਸੀ ਅਤੇ ਆਪਣੇ ਦੋ ਬੱਚਿਆਂ ਬੇਟੀ ਅਤੇ ਬੇਟੇ ਨਾਲ ਖ਼ੁਸ਼ਹਾਲ ਜੀਵਨ ਬਤੀਤ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜੋ ਭਾਣਾ ਵਰਤਿਆ ਹੈ ਇਹ ਸਾਰੇ ਪਿੰਡ ਨਿਵਾਸੀਆਂ ਦੀ ਸਮਝ ਤੋਂ ਬਾਹਰ ਹੈ, ਕਿਉਂਕਿ ਰਣਜੀਤ ਇਕ ਜ਼ਿੰਮੇਵਾਰ ਵਿਅਕਤੀ ਸੀ। ਪੁਲਸ ਨੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Punjab: ਦੀਵਾਲੀ ਮੌਕੇ ਉਜੜਿਆ ਸਰਪੰਚ ਦਾ ਘਰ! ਨਸ਼ੇ ਦੀ ਭੇਟ ਚੜ੍ਹਿਆ ਜਵਾਨ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News