ਕਪੂਰਥਲਾ ''ਚ ਵੱਡੀ ਵਾਰਦਾਤ! ਸਟੇਡੀਅਮ ''ਚ ਹਾਕੀ ਕੋਚ ਦੀ ਬੇਰਹਿਮੀ ਨਾਲ ਕੁੱਟਮਾਰ
Monday, Jul 21, 2025 - 04:16 PM (IST)

ਕਪੂਰਥਲਾ (ਓਬਰਾਏ)- ਕਪੂਰਥਲਾ ਵਿਖੇ ਗੁਰੂ ਨਾਨਕ ਸਟੇਡੀਅਮ 'ਚ ਕੁਝ ਵਿਅਕਤੀਆਂ ਵੱਲੋਂ ਹਾਕੀ ਕੋਚ ਦੀ ਕਥਿਤ ਤੌਰ 'ਤੇ ਕੁੱਟਮਾਰ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਹਸਪਤਾਲ ਕਪੂਰਥਲਾ ਵਿੱਚ ਜ਼ੇਰੇ ਇਲਾਜ ਦੀਪਕ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨਕੋਦਰ ਰੋਡ ਕਪੂਰਥਲਾ ਨੇ ਦੱਸਿਆ ਕਿ ਉਹ ਹਾਕੀ ਦਾ ਕੋਚ ਹੈ ਅਤੇ ਐਤਵਾਰ ਸਵੇਰ ਦਾ ਸੈਸ਼ਨ ਹੋਣ ਕਾਰਨ ਹਾਕੀ ਦੀ ਪ੍ਰੈਕਟਿਸ ਕਰ ਰਹੇ ਖਿਡਾਰੀਆਂ ਵੱਲੋਂ ਗੇਂਦ ਨੂੰ ਹਿਟ ਕਰਨ ਦੌਰਾਨ ਗੇਂਦ ਸਟੇਡੀਅਮ ਵਿੱਚ ਕ੍ਰਿਕਟ ਖੇਡ ਰਹੇ ਇਕ ਵਿਅਕਤੀਆਂ ਨੂੰ ਲੱਗ ਗਈ, ਜਿਸ ਕਾਰਨ ਵਿਅਕਤੀਆਂ ਨੇ ਹਾਕੀ ਖਿਡਾਰੀਆਂ ਨੂੰ ਕਥਿਤ ਤੌਰ 'ਤੇ ਗਾਲੀ-ਗਲੋਚ ਕਰਨ ਲੱਗੇ।
ਇਹ ਵੀ ਪੜ੍ਹੋ: ਪੰਜਾਬ 'ਚ ਇਨਸਾਨੀਅਤ ਸ਼ਰਮਸਾਰ! ਨਵਜੰਮੇ ਮੁੰਡੇ ਨੂੰ ਕੱਪੜੇ ’ਚ ਲਪੇਟ ਕੇ ਖੇਤਾਂ ’ਚ ਸੁੱਟਿਆ
ਇਸ ਦੌਰਾਨ ਜਦੋਂ ਉਸ ਨੇ ਵਿਅਕਤੀਆਂ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਿਆ ਤਾਂ ਕੁਝ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਹ ਇਸ ਕੁੱਟਮਾਰ ਦੌਰਾਨ ਬੇਹੋਸ਼ ਵੀ ਹੋ ਗਿਆ, ਜਿਸ ਨੂੰ ਬਾਅਦ ਵਿਚ ਹਾਕੀ ਖਿਡਾਰੀਆਂ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਉਸ ਦੀ ਐੱਮ. ਐੱਲ. ਆਰ. ਕੱਟ ਕੇ ਥਾਣਾ ਸਿਟੀ ਪੁਲਸ ਨੂੰ ਭੇਜ ਦਿੱਤੀ ਹੈ। ਪੀੜਤ ਹਾਕੀ ਕੋਚ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e