ਮੋਗਾ ''ਚ ਵੱਡੀ ਵਾਰਦਾਤ, ਗਲੀ ''ਚ ਦੋਸਤਾਂ ਨਾਲ ਬੈਠੇ ਨੌਜਵਾਨ ''ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ
Tuesday, Jun 24, 2025 - 07:37 AM (IST)
 
            
            ਮੋਗਾ (ਕਸ਼ਿਸ਼) : ਮੋਗਾ ਦੇ ਮਹਾਵੀਰ ਨਗਰ ਵਿੱਚ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਚਾਰ ਤੋਂ ਪੰਜ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ, ਸਾਹਿਲ ਕੁਮਾਰ ਉਰਫ਼ ਐੱਸ. ਕੇ. ਉਮਰ ਲਗਭਗ 25 ਸਾਲ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਬੈਠਾ ਸੀ ਅਤੇ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਸ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜ਼ਖਮੀ ਹਾਲਤ ਵਿਚ ਉਸ ਤੋਂ ਬਾਅਦ ਉਸਦੇ ਸਾਥੀਆਂ ਵੱਲੋਂ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ 'ਚ ਵਧਿਆ ਤਣਾਅ
ਉੱਥੇ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਵਰੁਣ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਅਤੇ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਇਸ ਘਟਨਾ ਸਬੰਧੀ ਜ਼ਖਮੀ ਨੌਜਵਾਨ ਦੇ ਚਸ਼ਮਦੀਦ ਦੋਸਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਬਾਹਰ ਬੈਠੇ ਸਨ ਇਸ ਦੌਰਾਨ ਤਿੰਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਆਏ ਅਤੇ ਉਸਦੇ ਦੋਸਤ 'ਤੇ ਫਾਇਰਿੰਗ ਕਰਕੇ ਫ਼ਰਾਰ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                             
                             
                             
                             
                             
                             
                             
                            