ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
Thursday, Apr 16, 2026 - 07:04 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਸ੍ਰੀ ਮੁਕਤਸਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿਖੇ ਘਰ 'ਚ ਇਕੱਲੇ ਰਹਿ ਰਹੇ ਮਹੰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹੰਤ ਦੀ ਪਛਾਣ ਸਰਬਜੀਤ ਕੌਰ ਦੇ ਰੂਪ ਵਿਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਅਰੁਣ ਮੁੰਡਨ ਨੇ ਦੱਸਿਆ ਕਿ ਪਿੰਡ ਦੇ ਛੱਪੜ ਕੋਲ ਇਕ ਘਰ 'ਚ ਮਹੰਤ ਸਰਬਜੀਤ ਕੌਰ (36) ਘਰ ਵਿੱਚ ਇਕੱਲੀ ਰਹਿ ਰਹੀ ਸੀ।
ਇਹ ਵੀ ਪੜ੍ਹੋ: ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਰਬਜੀਤ ਕੌਰ ਦੀ ਲਾਸ਼ ਘਰ 'ਚ ਮੰਜੇ 'ਤੇ ਪਈ ਹੈ ਤਾਂ ਪੁਲਸ ਨੇ ਮੌਕੇ 'ਤੇ ਜਾ ਕੇ ਵੇਖਿਆ ਕਿ ਸਰਬਜੀਤ ਕੌਰ ਦੀ ਲਾਸ਼ ਘਰ 'ਚ ਮੰਜੇ 'ਤੇ ਪਈ ਸੀ, ਜਿਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰਾਂ ਦੇ ਵੀ ਨਿਸ਼ਾਨ ਪਾਏ ਗਏ। ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਲੇ 'ਤੇ ਤੇਜਧਾਰ ਹਥਿਆਰਾਂ ਦਾ ਵਾਰ ਕੀਤਾ ਗਿਆ ਹੈ। ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
