ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ ''ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

Saturday, May 30, 2026 - 07:28 PM (IST)

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ ''ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਔੜ/ਚੱਕਦਾਨਾ (ਛਿੰਜੀ ਲੜੋਆ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਸਬਾ ਔੜ ਭਰੇ ਬਾਜ਼ਾਰ 'ਚ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਕਸਬੇ ਵਿਚ ਹੜਕੰਪ ਮਚ ਗਿਆ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ

PunjabKesari

ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਮੋਨੀ ਪੁੱਤਰ ਸੁਰਜੀਤ ਸਿੰਘ ਵਾਸੀ ਘੁਮਾਰ ਮੁਹੱਲਾ ਔੜ ਜੋ ਸ਼ੁੱਕਰਵਾਰ ਰਾਤ ਕਰੀਬ ਸਾਢੇ 8 ਵਜੇ ਬਾਬਾ ਧਰਮਗਿਰ ਮੰਦਰ ਨੇੜੇ ਆਪਣੇ ਕੁਝ ਜਾਣਕਾਰਾਂ ਨਾਲ ਗੱਲਬਾਤ ਕਰਨ ਉਪਰੰਤ ਇਕ ਰੇਹੜੀ ਤੋਂ ਗੋਲਗੱਪੇ ਖਾ ਰਿਹਾ ਸੀ। ਗੋਲਗੱਪੇ ਖਾ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਿਵੇਂ ਹੀ ਉਹ ਔੜ ਦੇ ਬੱਸ ਅੱਡੇ ਵੱਲ ਤੁਰਿਆ ਤਾਂ ਜੌੜ ਸੜਕਾਂ ਵੱਲੋਂ ਆਏ ਹਮਲਾਵਰ ਜਿਨ੍ਹਾਂ ਨੇ ਆਪਣੀ ਪਛਾਣ ਲੁਕਾਉਣ ਲਈ ਲੋਈਆਂ ਨਾਲ ਆਪਣੇ ਚਿਹਰੇ ਢੱਕੇ ਹੋਏ ਸਨ, ਉਨ੍ਹਾਂ ਨੇ ਆਉਂਦਿਆਂ ਹੀ ਨਿਸ਼ਾਨ ਸਿੰਘ ਉੱਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।

ਅਚਾਨਕ ਹੋਈ ਗੋਲ਼ੀਬਾਰੀ ਕਾਰਨ ਇਲਾਕੇ ਵਿਚ ਭਗਦੜ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ ਅਤੇ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਪੂਰਾ ਬਾਜ਼ਾਰ ਗੂੰਜ ਉੱਠਿਆ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਿੰਘ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ’ਤੇ 7 ਤੋਂ 8 ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਸੜਕ ’ਤੇ ਡਿੱਗ ਪਿਆ। ਘਟਨਾ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਅਤੇ ਜਾਣਕਾਰਾਂ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿਚ ਚੀਕ-ਚਿਹਾੜਾ ਪੈ ਗਿਆ।

PunjabKesari

ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

ਜਾਣਕਾਰੀ ਅਨੁਸਾਰ ਮ੍ਰਿਤਕ ਨਿਸ਼ਾਨ ਸਿੰਘ ਉਰਫ਼ ਮੋਨੀ ਸਪੋਰਟਸਮੈਨ ਸੀ, ਜੋ ਇੰਗਲੈਂਡ, ਆਸਟ੍ਰੇਲੀਆ ਅਤੇ ਕੈਨੇਡਾ ਆਉਂਦਾ-ਜਾਂਦਾ ਰਹਿੰਦਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਸ ਦੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਹੁਣ ਨਿਸ਼ਾਨ ਸਿੰਘ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। 

ਇਹ ਵੀ ਸਾਹਮਣੇ ਆਇਆ ਹੈ ਕਿ ਨਿਸ਼ਾਨ ਸਿੰਘ ’ਤੇ ਕੁਝ ਮਹੀਨੇ ਪਹਿਲਾਂ ਵੀ ਇਕ ਜਿਮ ਘਰ ਵਿਚ ਗੋਲ਼ੀਆਂ ਚਲਾਈਆਂ ਗਈਆਂ ਸਨ, ਉਸ ਸਮੇਂ ਉਹ ਖ਼ੁਸ਼ਕਿਸਮਤੀ ਨਾਲ ਬਚ ਗਿਆ ਸੀ ਪਰ ਉਸ ਘਟਨਾ ਤੋਂ ਬਾਅਦ ਵੀ ਉਸ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਸਨ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਪਰਿਵਾਰ ਵੱਲੋਂ ਉਸ ਦੇ ਵਿਆਹ ਦੀ ਗੱਲਬਾਤ ਚਲਾਈ ਜਾ ਰਹੀ ਸੀ, ਜਿਸ ਨਾਲ ਪਰਿਵਾਰ ਨੂੰ ਉਮੀਦ ਸੀ ਕਿ ਜਲਦੀ ਹੀ ਘਰ ਵਿਚ ਖ਼ੁਸ਼ੀਆਂ ਆਉਣਗੀਆਂ। ਨੌਜਵਾਨ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ, ਫੋਰੈਂਸਿਕ ਟੀਮਾਂ ਅਤੇ ਜਾਂਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕਰਦੇ ਹੋਏ ਸਬੂਤ ਇਕੱਠੇ ਕੀਤੇ ਅਤੇ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਵੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News