ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
Monday, Nov 04, 2024 - 08:32 AM (IST)
ਜਲੰਧਰ (ਮੁਨੀਸ਼ ਬਾਵਾ): ਫ਼ਿਲੌਰ 'ਚ ਪੈਟਰੋਲ ਪੰਪ ਦੇ ਬਿਲਕੁੱਲ ਨੇੜਲੀ ਬਿਲਡਿੰਗ ਨੂੰ ਅੱਧੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ 'ਤੇ ਲੁਧਿਆਣਾ, ਫ਼ਿਲੌਰ ਤੇ ਫਗਵਾੜਾ ਤੋਂ ਫ਼ਾਇਰ ਬ੍ਰਿਗੇਡ ਦੀਆਂ 2 ਦਰਜਨ ਦੇ ਕਰੀਬ ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਪਹੁੰਚੀਆਂ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ
ਜਾਣਕਾਰੀ ਮੁਤਾਬਕ ਰਾਤ ਨੂੰ ਤਕਰੀਬਨ 1 ਵਜੇ ਬਿਲਡਿੰਗ ਨੂੰ ਅਚਾਨਕ ਅੱਗ ਲੱਗ ਗਈ। ਫ਼ਾਇਰ ਬ੍ਰਿਗੇਡ ਵੱਲੋਂ ਰਾਤ ਤੋਂ ਹੀ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ, ਪਰ 6-7 ਘੰਟੇ ਬੀਤ ਜਾਣ ਦੇ ਬਾਵਜੂਦ ਅਜੇ ਤਕ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫ਼ਿਲਹਾਲ ਅੱਗ ਲੱਗਣ ਕਾਰਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਤਾਂ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਵੀ ਅਜੇ ਕੁਝ ਪਤਾ ਨਹੀਂ ਲੱਗ ਸੱਕਿਆ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਦੱਸਿਆ ਜਾ ਰਿਹਾ ਹੈ ਕਿ ਇਸ ਬਿਲਡਿੰਗ ਦੇ ਵਿਚ ਕਬਾੜ ਪਿਆ ਹੋਇਆ ਸੀ। ਬਿਲਡਿੰਗ ਦੇ ਬਿਲਕੁੱਲ ਨਾਲ ਇੰਡੀਅਨ ਆਇਲ ਦਾ ਪੈਟਰੋਲ ਪੰਪ ਵੀ ਹੈ। ਇਸ ਬਿਲਡਿੰਗ ਦੇ ਪਿਛਲੇ ਪਾਸੇ ਹੀ ਮਈਆ ਭਗਵਾਨ ਜੀ ਦਾ ਡੇਰਾ ਵੀ ਹੈ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਰਹਿੰਦੀ ਹੈ। ਖ਼ਬਰ ਲਿਖੇ ਜਾਣ ਤਕ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8