ਫਗਵਾੜਾ ’ਚ ਵੱਡੀ ਵਾਰਦਾਤ, ਘਰ ’ਚ ਇਕੱਲੇ ਰਹਿ ਰਹੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

03/20/2023 11:20:38 PM

ਫਗਵਾੜਾ (ਜਲੋਟਾ)-ਪਿੰਡ ਭਬਿਆਣਾ ਵਿਖੇ ਆਪਣੇ ਘਰ ’ਚ ਇਕੱਲੇ ਰਹਿੰਦੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਪਿੰਡ ਭਬਿਆਣਾ ’ਚ ਹੋਏ ਕਤਲ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਅਤੇ ਡਰ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਭਬਿਆਣਾ ਵਜੋਂ ਹੋਈ ਹੈ। ਪਿੰਡ ਦੇ ਸਾਬਕਾ ਸਰਪੰਚ ਤਰਲੋਕ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਦੇ ਕਤਲ ਦੀ ਖ਼ਬਰ ਉਸ ਸਮੇਂ ਸਾਹਮਣੇ ਆਈ, ਜਦੋਂ ਇਲਾਕੇ ’ਚ ਪੁੱਜੇ ਇਕ ਫੜ੍ਹੀ ਵਾਲੇ ਨੇ ਉਸ ਦੀ ਲਾਸ਼ ਘਰ ’ਚ ਖੂਨ ਨਾਲ ਲੱਥਪਥ ਪਈ ਦੇਖੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਦੇ ਵੱਡੇ ਖ਼ੁਲਾਸੇ, ਕਿਸਾਨਾਂ ਲਈ ਅਹਿਮ ਖ਼ਬਰ, ਪੜ੍ਹੋ Top 10

ਇਸ ਦੌਰਾਨ ਪਿੰਡ ਦੇ ਹੀ ਕੁਝ ਹੋਰ ਲੋਕਾਂ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਮ੍ਰਿਤਕ ਗੁਰਦੇਵ ਸਿੰਘ ਦਾ ਕਤਲ ਕਰਨ ’ਚ ਪਿੰਡ ’ਚ ਹੀ ਰਹਿਣ ਵਾਲਾ ਇਕ ਨਸ਼ੇੜੀ ਸ਼ਾਮਲ ਹੋ ਸਕਦਾ ਹੈ। ਹਾਲਾਂਕਿ ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਕਿਹਾ ਹੈ ਕਿ ਪੁਲਸ ਇਸ ਕਤਲ ਦੇ ਸਾਰੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਪਰ ਜਦੋਂ ਤੱਕ ਪੁਲਸ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤਕ ਇਹ ਕਤਲ ਕਿਉਂ ਕੀਤਾ ਗਿਆ ਅਤੇ ਇਸ ਨੂੰ ਇੰਨੀ ਬੇਰਹਿਮੀ ਨਾਲ ਆਖਿਰ ਕਿਨ੍ਹਾਂ ਕਾਰਨਾਂ ਕਰ ਕੇ ਅੰਜਾਮ ਦਿੱਤਾ ਗਿਆ ਹੈ, ਬਾਰੇ ਕੁਝ ਵੀ ਕਹਿਣਾ ਸਹੀ ਨਹੀਂ ਹੈ। ਪੁਲਸ ਨੇ ਗੁਰਦੇਵ ਸਿੰਘ ਦੀ ਲਾਸ਼ ਨੂੰ ਉਸ ਦੇ ਘਰੋਂ ਚੁੱਕ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ, ਵੇਖੋ ਕੱਲ੍ਹ ਸ਼ਾਮ 7 ਵਜੇ

ਖ਼ਬਰ ਲਿਖੇ ਜਾਣ ਤੱਕ ਪੁਲਸ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਪਰ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੁਲਸ ਨੇ ਕਤਲ ਨਾਲ ਸਬੰਧਤ ਇਕ ਵਿਅਕਤੀ ਖਿਲਾਫ਼ ਕਤਲ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਲਿਆ ਹੈ ਪਰ ਅਧਿਕਾਰਤ ਤੌਰ ’ਤੇ ਗੁਰਦੇਵ ਸਿੰਘ ਦਾ ਕਤਲ ਡੂੰਘਾ ਰਹੱਸ ਹੀ ਬਣਿਆ ਹੋਇਆ ਹੈ ਅਤੇ ਪੁਲਸ ਕਤਲਕਾਂਡ ਦੀ ਜਾਂਚ ਕਰ ਰਹੀ ਹੈ।


Manoj

Content Editor

Related News