ਦੇਰ ਰਾਤ ਫਗਵਾੜਾ ''ਚ ਵੱਡੀ ਵਾਰਦਾਤ, ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Thursday, Dec 04, 2025 - 01:41 AM (IST)

ਦੇਰ ਰਾਤ ਫਗਵਾੜਾ ''ਚ ਵੱਡੀ ਵਾਰਦਾਤ, ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਵਸੋਂ ਵਾਲੇ ਹਦੀਆਬਾਦ ਇਲਾਕੇ 'ਚ ਅੱਜ ਦੇਰ ਰਾਤ ਉਸ ਵੇਲੇ ਭਾਰੀ ਡਰ ਅਤੇ ਦਹਿਸ਼ਤ ਫੈਲ ਗਈ, ਜਦੋਂ ਇੱਕ ਸਾਂਝੀ ਥਾਂ 'ਤੇ ਬੈਠੇ ਹੋਏ ਨੌਜਵਾਨ ਦੀ ਕਰੇਟਾ ਕਾਰ ਸਵਾਰ ਨੌਜਵਾਨਾਂ ਦੀ ਇੱਕ ਟੋਲੀ ਨਾਲ ਹੋਈ ਆਪਸੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਤੋਂ ਬਾਅਦ ਹਮਲਾਵਰ ਨੌਜਵਾਨਾਂ ਨੇ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਹੱਤਿਆਰੇ ਚਿੱਟੇ ਰੰਗ ਦੀ ਆਪਣੀ ਕਰੇਟਾ ਕਾਰ 'ਚ ਸਵਾਰ ਹੋ ਕੇ ਫਗਵਾੜਾ ਤੋਂ ਫ਼ਰਾਰ ਹੋ ਗਏ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਅਵਿਨਾਸ਼ ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਫਗਵਾੜਾ ਵਜੋਂ ਹੋਈ ਹੈ।

PunjabKesari

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਵਿਨਾਸ਼ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਹੈ। ਉਸਨੇ ਦੱਸਿਆ ਕਿ ਉਸਦਾ ਭਰਾ ਹਦੀਆਬਾਦ ਦੇ ਜੰਝਘਰ 'ਚ ਬੈਠਾ ਹੋਇਆ ਸੀ ਕਿ ਇਸੇ ਦੌਰਾਨ ਚਿੱਟੇ ਰੰਗ ਦੀ ਕਰੇਟਾ ਕਾਰ 'ਚ ਬੈਠ ਕੇ ਆਏ ਨੌਜਵਾਨਾਂ ਦੀ ਇੱਕ ਟੋਲੀ ਜੋ ਉਸਦੇ ਸਾਹਮਣੇ ਬੈਠੀ ਹੋਏ ਸੀ, ਨਾਲ ਉਸਦੀ ਆਪਸੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਸ਼ੁਰੂ ਹੋ ਗਈ ਅਤੇ ਵੇਖਦੇ ਹੀ ਵੇਖਦੇ ਦੋਸ਼ੀ ਹਮਲਾਵਰਾਂ ਨੇ ਉਸ ਦੇ ਭਰਾ ਅਵਿਨਾਸ਼ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਦੇ ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

PunjabKesari

ਇਸ ਦੌਰਾਨ ਕਤਲ ਕਾਂਡ ਦੀ ਜਾਂਚ ਕਰ ਰਹੀ ਪੁਲਸ ਥਾਣਾ ਸਤਨਾਮਪੁਰਾ ਦੀ ਪੁਲਸ ਟੀਮ ਨੇ ਮ੍ਰਿਤਕ ਅਵਿਨਾਸ਼ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੋਸ਼ੀ ਕਾਤਲਾਂ ਸਬੰਧੀ ਕੁਝ ਵੀ ਖਾਸ ਪਤਾ ਨਹੀਂ ਲਗਾ ਸਕੀ ਸੀ ਅਤੇ ਨਾ ਹੀ ਹਾਲ ਫਿਲਹਾਲ ਕਤਲ ਕਾਂਡ ਸਬੰਧੀ ਪੁਲਸ ਨੇ ਕਿਸੇ ਦੋਸ਼ੀ ਜਾਂ ਸ਼ੱਕੀ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ। ਪੁਲਸ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ।


author

Sandeep Kumar

Content Editor

Related News