ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ 25 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Wednesday, Sep 25, 2024 - 11:27 PM (IST)

ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ 25 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ (ਰਮਨ ਚਾਵਲਾ) : ਪੰਜਾਬ ਦੇ ਤਰਨਤਾਰਨ ਸ਼ਹਿਰ 'ਚ ਵੱਡੀ ਵਾਰਦਾਤ ਹੋਣ ਦੀ ਖਬਰ ਮਿਲੀ ਹੈ। ਤਰਨਤਾਰਨ ਦੇ ਮੁਹੱਲਾ ਟਾਂਕ ਛਤਰੀ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਪਿੰਡ ਮੁਸਾਹਿਬਪੁਰ ਨੇੜੇ ਵਾਪਰਿਆ ਹਾਦਸਾ, ਦੋ ਸਕੇ ਭਰਾਵਾਂ ਦੀ ਹੋਈ ਮੌਤ

 

ਮਿਲੀ ਜਾਣਕਾਰੀ ਮੁਤਾਬਕ 25 ਸਾਲਾ ਨੌਜਵਾਨ ਵਿਨੇ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਤਰਨਤਾਰਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਨੇ ਕੁਮਾਰ ਆਪਣੇ ਮੁਹੱਲੇ ਦੇ ਬਾਜ਼ਾਰ ਵਿਚ ਹੀ ਟਹਿਲ ਰਿਹਾ ਸੀ, ਇਸੇ ਦੌਰਾਨ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਚਾਰ ਤੋਂ ਛੇ ਵਿਅਕਤੀ ਅਚਾਨਕ ਆਏ ਤੇ ਉਸ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਨੇ ਨੂੰ ਛਾਤੀ ਗੋਲੀ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਉਥੋਂ ਵਿਨੇ ਦੀ ਹਾਲਤ ਖਰਾਬ ਦੇਖ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਘਟਨਾ ਮਗਰੋਂ ਉੱਚ ਅਧਿਕਾਰੀਆਂ ਨੇ ਮਾਮਲੇ ਸਬੰਧੀ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।


author

Baljit Singh

Content Editor

Related News