ਪੰਜਾਬ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
Tuesday, Oct 01, 2024 - 08:45 PM (IST)

ਗੁਰਦਾਸਪੁਰ : ਗੁਰਦਾਸਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖਬਰ ਮਿਲੀ ਹੈ। ਇਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਚ ਵਾਪਰੀ ਹੈ। ਇਥੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮ੍ਰਿਤਕ ਦੀ ਪਛਾਣ ਹਰਪ੍ਰੀਤ ਵੱਜੋਂ ਹੋਈ ਹੈ। ਮਿੱਤਕ ਦੀ ਮਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਹਰਪ੍ਰੀਤ ਨੂੰ ਕਾਲੂ ਨਾਮ ਦੇ ਲੜਕੇ ਨੇ ਫੋਨ ਕਰ ਕੇ ਬੁਲਾਇਆ ਕਿ ਦਾਣਾ ਮੰਡੀ ਵਿਚ ਆ ਜਾ। ਫੋਨ ਸੁਣਦਿਆਂ ਹੀ ਹਰਪ੍ਰੀਤ ਘਰੋਂ ਚਲਾ ਗਿਆ। ਓਥੇ ਉਸਦਾ ਕਿਰਚਾ ਮਾਰਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।