ਪੰਜਾਬ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Sunday, Jul 05, 2026 - 04:45 PM (IST)

ਪੰਜਾਬ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਗੁਰਦਾਸਪੁਰ (ਗੋਰਾਇਆ, ਵਿਨੋਦ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਪੁਰਾਣਾ ਸ਼ਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਧਿਰ ਵੱਲੋਂ ਦੂਜੇ ਧਿਰ ਦੇ 4 ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ 'ਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ 3 ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਸਿੰਘ ਵਾਸੀ ਪਿੰਡ ਭੂੰਡੇਵਾਲ ਵਜੋਂ ਹੋਈ ਹੈ। ਜ਼ਖਮੀਆਂ 'ਚ ਸਾਹਿਲ, ਵਿਸ਼ਾਲ ਅਤੇ ਗੁਰਜੰਟ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਮਲਾਵਰਾਂ ਦੀ ਗੁਰਜੰਟ ਸਿੰਘ ਨਾਲ ਪਹਿਲਾਂ ਤੋਂ ਦੁਸ਼ਮਣੀ ਚੱਲ ਰਹੀ ਸੀ। ਪਰਿਵਾਰ ਮੁਤਾਬਕ ਰੋਹਿਤ ਸਿੰਘ ਆਪਣੇ ਦੋਸਤ ਗੁਰਜੰਟ ਸਿੰਘ ਅਤੇ 2 ਹੋਰ ਸਾਥੀਆਂ ਨਾਲ ਪੁਰਾਣਾ ਸ਼ਾਲਾ ਅੱਡੇ 'ਤੇ ਗਿਆ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਮ੍ਰਿਤਕ ਦੇ ਭਰਾ ਰਣਜੀਤ ਸਿੰਘ ਅਤੇ ਪਿਤਾ ਬਲਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਪੁਰਾਣਾ ਸ਼ਾਲਾ ਤੋਂ ਸੂਚਨਾ ਮਿਲੀ ਸੀ। ਜਦੋਂ ਉਹ ਪਹੁੰਚੇ ਤਾਂ ਰੋਹਿਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਇਲਾਜ ਲਈ ਉਸਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਸਵੇਰੇ ਉਸਦੀ ਮੌਤ ਹੋ ਗਈ।  ਸਬੰਧਤ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News