ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ

Friday, Jan 10, 2025 - 01:48 PM (IST)

ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ

ਤਰਨਤਾਰਨ (ਰਮਨ)- ਬੀਤੇ ਦਿਨ ਸਥਾਨਕ ਮੁਹੱਲਾ ਗੁਰੂ ਕਾ ਖੂਹ ਵਿਖੇ ਆਪਣੇ ਘਰ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰੇਆਮ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਮਾਰਦੇ ਹੋਏ ਜ਼ਖਮੀ ਕਰ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਦੇ ਚਾਰ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਓਧਰ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਅਤੇ ਡੀ. ਐੱਸ. ਪੀ. ਸਿਟੀ ਕਮਲਮੀਤ ਸਿੰਘ ਸਣੇ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਏ ਕੈਂਟਰ ਨੇ ਪੂਰੇ ਪਰਿਵਾਰ ਨੂੰ ਪਾਇਆ ਘੇਰਾ, ਵਿਛ ਗਏ ਸੱਥਰ

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਕਵਲਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੁਰੂ ਕਾ ਖੂਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸ਼ਾਮ ਜਦੋਂ ਉਹ ਮੋਟਰਸਾਈਕਲ ਉਪਰ ਸਵਾਰ ਹੋ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਗੁਰੂ ਕਾ ਖੂਹ ਮੋੜ ਨਜ਼ਦੀਕ ਉਨ੍ਹਾਂ ਦੇ ਮੁਹੱਲੇ ਦੇ ਨਿਵਾਸੀ ਚਾਰ ਵਿਅਕਤੀਆਂ ਵੱਲੋਂ ਉਸ ਉਪਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ। ਕਮਲਜੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੇ ਕੋਲ ਪਿਸਤੌਲ ਮੌਜੂਦ ਸੀ, ਜਿਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚੱਲਦਿਆਂ ਉਸਦੀ ਲੱਤ ’ਚ ਚਾਰ ਗੋਲੀਆਂ ਲੱਗੀਆਂ ਹਨ ਜਦਕਿ ਇਕ ਗੋਲੀ ਉਸਦੀ ਪੈਂਟ ਦੀ ਜ਼ੇਬ ਵਿਚ ਮੌਜੂਦ ਮੋਬਾਈਲ ਉਪਰ ਜਾ ਲੱਗੀ। ਇਸ ਹਮਲੇ ਦੀ ਵਜ੍ਹਾ ਰੰਜਿਸ਼ ਮੁਹੱਲੇ ਵਿਚ ਚਿੱਟਾ ਵੇਚਣ ਤੋਂ ਰੋਕਣਾ ਦੱਸਿਆ ਗਿਆ। ਕਵਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੇ ਨਿਵਾਸੀ ਬੰਤ ਸਿੰਘ ਨੂੰ ਕਈ ਵਾਰ ਚਿੱਟਾ ਵੇਚਣ ਤੋਂ ਰੋਕਣ ਲਈ ਕਿਹਾ ਜਾਂਦਾ ਰਿਹਾ ਪ੍ਰੰਤੂ ਉਹ ਬਾਜ਼ ਨਹੀਂ ਆਇਆ। ਕਵਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਂਕੀ ਟਾਊਨ ਦੇ ਨਜ਼ਦੀਕ ਸ਼ਰੇਆਮ ਚਿੱਟਾ ਵੇਚਣ ਵਾਲੇ ਮੁਲਜ਼ਮ ਬੰਤ ਸਿੰਘ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਹਨ।
ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਸ ਚੌਂਕੀ ਟਾਊਨ ਨਜ਼ਦੀਕ ਦੇ ਨਿਵਾਸੀਆਂ ਨੇ ਵੀ ਮੁਲਜ਼ਮ ਬੰਤ ਸਿੰਘ ਖਿਲਾਫ ਚਿੱਟਾ ਵੇਚਣ ਦੇ ਦੋਸ਼ ਲਗਾਏ।

ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ

ਓਧਰ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਅਤੇ ਡੀ.ਐੱਸ.ਪੀ ਸਿਟੀ ਕਮਲ ਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਕਵਲਜੀਤ ਸਿੰਘ ਦੇ ਭਰਾ ਦੇ ਬਿਆਨਾਂ ਹੇਠ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਕਵਲਜੀਤ ਸਿੰਘ ਦੇ ਖਿਲਾਫ ਪਹਿਲਾਂ ਅਪਰਾਧਕ ਮਾਮਲਾ ਦਰਜ ਹੈ ਜਦਕਿ ਹਮਲਾ ਕਰਨ ਵਾਲੇ ਵਿਅਕਤੀਆਂ ਦਾ ਪਿਛੋਕੜ ਵੀ ਅਪਰਾਧ ਨਾਲ ਜੁੜਿਆ ਹੋਇਆ ਹੈ, ਜਿਸ ਦੇ ਚੱਲਦਿਆਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕੀਤਾ ਗਿਆ ਹੋ ਸਕਦਾ ਹੈ, ਜਿਸ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News