ਪੰਜਾਬ ''ਚ ਵੱਡੀ ਵਾਰਦਾਤ, ਰਸਤੇ ''ਚ ਘੇਰ ਕੇ ਚਲਾ ''ਤੀਆਂ ਤਾੜ-ਤਾੜ ਗੋਲ਼ੀਆਂ
Thursday, Feb 27, 2025 - 04:59 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ, ਮਲਹੋਤਰਾ, ਖੁੱਲਰ, ਰਜੇਸ਼ ਢੰਡ)- ਫਿਰੋਜ਼ਪੁਰ ਵਿਚ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਆਰਿਫ ਕੇ ਦੇ ਅਧੀਨ ਆਉਂਦੇ ਬੇਲਾ ਸਿੰਘ ਵਾਲਾ ਮੋੜ ਕੋਲ ਸਰਪੰਚੀ ਦੀ ਚੋਣ ਹਾਰਨ ਦੀ ਰੰਜ਼ਿਸ਼ ਨੂੰ ਲੈ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਸਬੰਧ ਵਿਚ ਥਾਣਾ ਆਰਿਫ ਕੇ ਪੁਲਸ ਨੇ 6 ਬਾਏ ਨੇਮ ਵਿਅਕਤੀਆਂ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਾਰ ਹਾਦਸੇ ਮਗਰੋਂ ਧਮਾਕਾ ! ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਖਚੈਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸੱਦੂ ਸ਼ਾਹ ਵਾਲਾ ਨੇ ਦੱਸਿਆ ਕਿ ਉਹ ਮੁਕੱਦਮਾ ਸਮੇਤ ਬਿੱਕਰ ਸਿੰਘ ਵਗੈਰਾ ਦੇ ਦਰਖ਼ਾਸਤ ਬਰਖਿਲਾਫ ਰਣਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸੱਦੂ ਸ਼ਾਹ ਵਾਲਾ ਸਬੰਧੀ ਫ਼ੈਸਲਾ ਕਰਵਾ ਕੇ ਆਪਣੇ ਪਿੰਡ ਸੱਦੂ ਸ਼ਾਹ ਵਾਲਾ ਆ ਰਹੇ ਸੀ। ਜਦੋਂ ਉਹ ਬੇਲਾ ਸਿੰਘ ਵਾਲਾ ਮੋੜ ਨੇੜੇ ਪੁੱਜੇ ਤਾਂ ਦੋਸ਼ੀ ਇੰਦਰਜੀਤ ਸਿੰਘ ਪੁੱਤਰ ਜਰਨੈਲ ਸਿੰਘ, ਜਰਨੈਲ ਸਿੰਘ ਪੁੱਤਰ ਚੰਨਣ ਸਿੰਘ, ਬਲਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਸੁਖਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਤਰਸੇਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਸੱਦੂ ਸ਼ਾਹ ਵਾਲਾ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਸਾਡੀ ਕਾਰ ਨੂੰ ਰੋਕ ਲਿਆ ਤਾਂ ਕਰਨੈਲ ਸਿੰਘ ਨੇ ਉੱਚੀ ਅਵਾਜ਼ ਵਿਚ ਲਲਕਾਰਾ ਮਾਰਿਆ ਕਿ ਫੜ ਲਓ ਇਨ੍ਹਾਂ ਨੂੰ ਰਣਜੀਤ ਸਿੰਘ ਪੁੱਤਰ ਹਰਬੰਸ ਸਿੰਘ ਦੀ ਮਦਦ ਕਰਨ ਦਾ ਮਜ਼ਾ ਚਖਾ ਦਿਓ ਤਾਂ ਅਸੀਂ ਆਪਣੀ ਕਾਰ ਭਜਾ ਲਈ ਤਾਂ ਇੰਦਰਜੀਤ ਸਿੰਘ ਨੇ ਆਪਣੇ ਰਿਵਾਲਵਰ ਦਾ ਫਾਇਰ ਮਾਰ ਦੇਣ ਦੀ ਨੀਅਤ ਨਾਲ ਸਾਡੇ ’ਤੇ ਕੀਤਾ, ਜੋ ਕਾਰ ਦੇ ਪਿਛਲੇ ਸ਼ੀਸ਼ੇ ਲੱਗਾ।
ਇਹ ਵੀ ਪੜ੍ਹੋ : ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ
ਵਜ਼੍ਹਾ ਰੰਜ਼ਿਸ਼ ਇਹ ਹੈ ਕਿ ਸੁਖਚੈਨ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਚੰਨਣ ਸਿੰਘ ਦੀ ਪਤਨੀ ਨਿੰਦਰ ਕੌਰ ਖ਼ਿਲਾਫ਼ ਮੇਰੀ ਪਤਨੀ ਹਰਪ੍ਰੀਤ ਕੌਰ ਨੇ ਸਰਪੰਚੀ ਦਾ ਇਲੈਕਸ਼ਨ ਲੜੀ ਸੀ, ਜੋ ਸਰਪੰਚੀ ਇਲੈਕਸ਼ਨ ਵਿਚ ਜਰਨੈਲ ਸਿੰਘ ਦੀ ਪਤਨੀ ਹਾਰ ਗਈ, ਜਿਸ ਕਰਕੇ ਜਰਨੈਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਡੇ 'ਤੇ ਗੋਲ਼ੀਆਂ ਚਲਾਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, 2 ਮਹੀਨਿਆਂ ਤੱਕ ਰਹਿਣਗੀਆਂ ਲਾਗੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e