ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Monday, Mar 10, 2025 - 01:36 PM (IST)

ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਤਰਨਤਾਰਨ (ਮਨਦੀਪ)- ਬੀਤੀ ਰਾਤ ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਬੂਹੇਲੀਆਂ ਦੇ ਰਸਤੇ 'ਤੇ 32 ਸਾਲਾ ਵਰਿੰਦਰ ਸਿੰਘ ਨੌਜਵਾਨ ਦਾ ਸ਼ੱਕੀ ਹਾਲਾਤ 'ਚ ਕਤਲ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਬੂਹੇਲੀਆਂ ਪਿੰਡ ਆਇਆ ਸੀ ਜਿਸ ਦਾ ਬੀਤੀ ਰਾਤ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਇਸ ਸੰਬੰਧੀ ਡੀ. ਐੱਸ. ਪੀ. ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ, ਜੋ ਮੁਢਲੀ ਜਾਣਕਾਰੀ ਤਹਿਤ ਕਿਸੇ ਰੰਜਿਸ਼ ਤਹਿਤ ਕੀਤਾ ਗਿਆ ਲੱਗਦਾ ਹੈ। ਉਨ੍ਹਾਂ ਕਿਹਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News