ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
Thursday, Apr 03, 2025 - 02:58 PM (IST)

ਤਰਨਤਾਰਨ (ਰਮਨ)- ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ 'ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦਾ ਨਾਮ ਅਜੇ ਦੱਸਿਆ ਜਾ ਰਿਹਾ ਹੈ। ਜੋ ਪਰਿਵਾਰ ਸਮੇਤ ਪਿੰਡ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਿਹਾ ਸੀ ਅਤੇ ਇਸ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਜੋ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।