ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚ ਮਾਰ ਕੇ ਕਤਲ
Tuesday, May 06, 2025 - 11:37 AM (IST)

ਰਈਆ (ਹਰਜੀਪ੍ਰੀਤ)-ਬੀਤੀ ਸ਼ਾਮ ਨੇੜਲੇ ਪਿੰਡ ਲਿੱਧੜ ਵਿਖੇ ਆਪਸੀ ਰੰਜਿਸ਼ ਤਹਿਤ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ (25) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਲਿੱਧੜ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਾਡਾ ਪਿੰਡ ਦੇ ਹੀ ਸੁਖਬੀਰ ਸਿੰਘ, ਸਾਹਿਲਪ੍ਰੀਤ ਸਿੰਘ, ਦਿਲਬਾਗ ਸਿੰਘ ਅਤੇ ਮਨਪ੍ਰੀਤ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਦੀ ਅਸੀਂ ਪੁਲਸ ਚੌਕੀ ਰਈਆ ਵਿਖੇ ਦਰਖਾਸਤ ਦਿੱਤੀ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ- ਰਿਹਾਇਸ਼ੀ ਕਵਾਟਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ
ਕਥਿਤ ਦੋਸ਼ੀ ਸਾਡੇ ’ਤੇ ਦਰਖਾਸਤ ਵਾਪਸ ਲੈਣ ਲਈ ਦਬਾਅ ਪਾ ਰਹੇ ਸਨ ਤੇ ਦਰਖਾਸਤ ਵਾਪਸ ਨਾ ਲੈਣ ’ਤੇ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੇ ਸਨ। ਇਸੇ ਰੰਜਿਸ਼ ਤਹਿਤ ਐਤਵਾਰ ਦੀ ਸ਼ਾਮ ਨੂੰ ਇਨ੍ਹਾਂ ਨੇ ਮੇਰੇ ਮੁੰਡੇ ਅਰਸ਼ਦੀਪ ਸਿੰਘ ਦਾ ਭਲਾਈਪੁਰ ਭੱਠੇ ’ਤੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- ਲੱਖਾਂ ਰੁਪਏ ਲਾ ਵਿਦੇਸ਼ ਭੇਜੀ ਨੂੰਹ ਦਾ ਹੈਰਾਨੀਜਨਕ ਕਾਰਾ, ਪ੍ਰੇਸ਼ਾਨੀ 'ਚ ਪਾਇਆ ਪੂਰਾ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8