ਪੰਜਾਬ ''ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ

Wednesday, May 14, 2025 - 12:29 PM (IST)

ਪੰਜਾਬ ''ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ

ਤਰਨਤਾਰਨ (ਰਮਨ)-ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇਕ ਵਿਅਕਤੀ ਦੀ ਕੁੱਟਮਾਰ ਕਰਦੇ ਹੋਏ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਵੈਰੋਂਵਾਲ ਦੀ ਪੁਲਸ ਨੇ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਕਰਤਾਰ ਸਿੰਘ ਵਾਸੀ ਵੈਰੋਂਵਾਲ ਦਾਰਾਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 11 ਮਈ ਦੀ ਰਾਤ ਕਰੀਬ 8 ਵਜੇ ਜਦੋਂ ਉਹ ਗਲੀ ’ਚ ਖੜ੍ਹਾ ਸੀ ਤਾਂ ਕੰਵਲਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਜੱਸਾ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਘੁੱਚੀ ਪੁੱਤਰ ਹਰਜਿੰਦਰ ਸਿੰਘ ਵਾਸੀਆਨ ਵੈਰੋਂਵਾਲ ਬਾਵਿਆਂ ਸਾਡੀ ਗਲੀ ’ਚ ਆਏ, ਜਿਨ੍ਹਾਂ ਨੇ ਉਸ ਨੂੰ ਪੁੱਛਿਆ ਕਿ ਤੁਸੀਂ ਇਥੇ ਕੀ ਕਰ ਰਹੇ ਹੋ, ਇੰਨੀ ਗੱਲ ਸੁਣਦਿਆਂ ਹੀ ਇਹ ਦੋਵੇਂ ਜਾਣੇ ਉਸ ਦੇ ਗਲ ਪੈ ਗਏ ਤਾਂ ਸਾਡਾ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਸਾਨੂੰ ਲੜਨ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਬੀਤੇ ਦਿਨ ਜਦੋਂ ਉਹ ਆਪਣੇ ਤਾਏ ਦੇ ਲੜਕੇ ਹਰਪ੍ਰੀਤ ਸਿੰਘ ਦੀ ਵਰਕਸ਼ਾਪ ਨਾਗੋਕੇ ਮੋੜ ਤੋਂ ਬਾਹਰ ਕੰਮ ਕਰ ਰਿਹਾ ਸੀ ਤਾਂ ਵੱਖ-ਵੱਖ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਵਰਕਸ਼ਾਪ ਦੇ ਬਾਹਰ ਕੰਵਲਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸਮੇਤ ਕਰੀਬ 9 ਵਿਅਕਤੀ ਆ ਗਏ, ਜਿਨ੍ਹਾਂ ਦੇ ਹੱਥ ’ਚ ਮਾਰੂ ਹਥਿਆਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ DC ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਜੇਕਰ ਕੀਤੀ ਇਹ ਗਲਤੀ ਤਾਂ...

PunjabKesari

ਇਨ੍ਹਾਂ ਵੱਲੋਂ ਆਉਂਦੇ ਸਾਰ ਹੀ ਲਵਪ੍ਰੀਤ ਸਿੰਘ ਨੂੰ ਗਲੀ ਵਿਚ ਹੋਏ ਝਗੜੇ ਦੀ ਗੱਲ ਆਖਦੇ ਹੋਏ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੰਵਲਪ੍ਰੀਤ ਸਿੰਘ ਉਰਫ਼ ਕਾਕਾ ਨੇ ਆਪਣੀ ਡੱਬ ’ਚੋਂ ਪਿਸਤੌਲ ਕੱਢ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਸਿੱਧੇ ਫਾਇਰ ਕੀਤੇ, ਜਿਸ ਦੇ ਚੱਲਦਿਆਂ ਇਕ ਗੋਲ਼ੀ ਉਸ ਦੇ ਸੱਜੇ ਗੋਡੇ ਤੋਂ ਉਪਰ ਜਾ ਲੱਗੀ, ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ ਮੁਲਜ਼ਮਾਂ ਵੱਲੋਂ ਬੇਸਬਾਲ ਅਤੇ ਕਿਰਪਾਨ ਨਾਲ ਉਸ ਉਪਰ ਹਮਲਾ ਕੀਤਾ ਜਾਣਾ ਜਾਰੀ ਰੱਖਿਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖ਼ਮੀ ਹਾਲਤ ’ਚ ਉਸ ਦੇ ਤਾਏ ਦੇ ਲੜਕੇ ਹਰਪ੍ਰੀਤ ਸਿੰਘ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸ ਨੂੰ ਪਹਿਲਾਂ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਕੰਵਲਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਜੱਸਾ ਸਿੰਘ, ਜਸ਼ਨਪ੍ਰੀਤ ਸਿੰਘ ਉਰਫ਼ ਘੁੱਚੀ ਪੁੱਤਰ ਹਰਜਿੰਦਰ ਸਿੰਘ, ਹਰਮਨ ਸਿੰਘ ਉਰਫ਼ ਧਾਮੀ ਵਾਸੀਆਨ ਵੈਰੋਵਾਲ, ਸੌਰਵ ਹੰਸ ਪੁੱਤਰ ਪ੍ਰਿਥੀਪਾਲ ਸਿੰਘ ਅਤੇ ਦੀਪਕ ਸਿੰਘ ਪੁੱਤਰ ਬਲਰਾਮ ਸਿੰਘ ਵਾਸੀਆਨ ਵੈਰੋਵਾਲ ਦਾਰਾਪੁਰ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਏ. ਐੱਸ. ਆਈ. ਲਖਵਿੰਦਰ ਸਿੰਘ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਲਵਪ੍ਰੀਤ ਸਿੰਘ ਦਾ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News