ਪੰਜਾਬ ''ਚ ਵੱਡੀ ਵਾਰਦਾਤ, ਵਿਆਹ ਦੇ 4 ਦਿਨਾਂ ਬਾਅਦ ਲਾਲ ਚੂੜੇ ਵਾਲੀ ਦੇ ਪਤੀ ਦਾ ਕਤਲ (ਵੀਡੀਓ)
Monday, May 26, 2025 - 01:16 PM (IST)

ਬਠਿੰਡਾ : ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ 'ਚ ਬਦਲ ਗਈਆਂ, ਜਦੋਂ 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਬਠਿੰਡਾ ਦੇ ਸੰਗਤ ਕਲਾਂ ਪਿੰਡ ਵਿਖੇ ਉਕਤ ਵਾਰਦਾਤ ਵਾਪਰੀ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਆਈ ਰਿਪੋਰਟ, ਇਨ੍ਹਾਂ ਜ਼ਿਲ੍ਹਿਆਂ 'ਚ...
ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਵਜੋਂ ਕੀਤੀ ਗਈ ਹੈ। ਫਿਲਹਾਲ ਮ੍ਰਿਤਕ ਦੇ ਚਾਚੇ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। 4 ਦਿਨ ਪਹਿਲਾਂ ਜਿੱਥੇ ਘਰ 'ਚ ਵਿਆਹ ਦੀਆਂ ਰੌਣਕਾਂ ਲੱਗੀਆਂ ਹੋਈਆਂ ਸੀ, 4 ਦਿਨ ਬਾਅਦ ਉਸੇ ਘਰ 'ਚ ਮਾਤਮ ਛਾ ਗਿਆ ਹੈ ਅਤੇ ਲਾਲ ਚੂੜੇ ਵਾਲੀ ਲਾੜੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਗ੍ਰਹਿਣ ਲੱਗ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਅੱਜ ਤੋਂ ਰਜਿਸਟਰੀਆਂ ਕਰਾਉਣੀਆਂ... (ਵੀਡੀਓ)
ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਵਲੋਂ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕਿਸ ਨਾਲ ਰੰਜਿਸ਼ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8