ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ

Tuesday, Jun 03, 2025 - 12:35 PM (IST)

ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ

ਤਰਨਤਾਰਨ (ਰਾਜੂ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ ਨੌਜਵਾਨ ਦੀ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟ ਮਾਰ ਕਰਕੇ ਨੌਜਵਾਨ  ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸੁਖਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਸੁਰਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਮਹਾਂਬੀਰ ਸਿੰਘ (22 ਸਾਲ) ਬੀਤੀ 31 ਮਈਤ ਦੀ ਰਾਤ ਕਰੀਬ 8.30 ਵਜੇ ਘਰੋਂ ਬਾਜ਼ਾਰ ਨੂੰ ਗਿਆ ਸੀ ਜੋ ਕਿ ਸਾਰੀ ਰਾਤ ਘਰ ਵਾਪਸ ਨਹੀਂ ਆਇਆ। 

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਸਵੇਰੇ ਜਦ ਉਹ ਆਪਣੇ ਭਤੀਜੇ ਗੁਰਸੇਵਕ ਸਿੰਘ ਨੂੰ ਨਾਲ ਲੈ ਕੇ ਆਪਣੇ ਮੁੰਡੇ ਦੀ ਭਾਲ ਕਰਦੇ ਹੋਏ ਸਰਕਾਰੀ ਹਸਪਤਾਲ ਸੁਰਸਿੰਘ ਦੇ ਕੋਲ ਪੁੱਜੇ ਤਾਂ ਵੇਖਿਆ ਕਿ ਉਸ ਦੇ ਮੁੰਡੇ ਮਹਾਂਬੀਰ ਸਿੰਘ ਦੀ ਲਾਸ਼ ਸੜਕ ਦੇ ਕਿਨਾਰੇ ਪਈ ਸੀ। ਉਸ ਦੇ ਮੁੰਡੇ ਦੀਆਂ ਦੋਵੇਂ ਲੱਤਾਂ ਦੇ ਪਿਛਲੇ ਪਾਸੇ ਪੱਟਾਂ ਅਤੇ ਲੱਕ ਵਿਚ ਕੁੱਟਣ ਕਰਕੇ ਨੀਲ ਦੇ ਨਿਸ਼ਾਨ ਪਏ ਸਨ ਅਤੇ ਸਿਰ ਵਿਚ ਵੀ ਗੁੱਝੀਆਂ ਸੱਟਾਂ ਲੱਗੀਆਂ ਸਨ। ਉਸ ਨੂੰ ਪਤਾ ਲੱਗਾ ਕਿ ਪਿੰਡ ਦੇ ਹੀ ਪਾਰਸ ਪੁੱਤਰ ਜਸਪਾਲ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਨਿਰਵੈਲ ਸਿੰਘ ਨੇ ਉਸ ਦੇ ਮੁੰਡੇ ਨੂੰ ਬੇਰਹਿਮੀ ਨਾਲ ਕੁੱਟ ਮਾਰ ਕਰਕੇ ਉਸ ਨੂੰ ਜਾਨੋਂ ਮਾਰ ਮੁਕਾਇਆ ਹੈ। ਇਸ ਸਬੰਧੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਪਾਰਸ ਪੁੱਤਰ ਜਸਪਾਲ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਆਨ ਸੁਰਸਿੰਘ ਦੇ ਖ਼ਿਲਾਫ਼ ਮੁਕੱਦਮਾ ਨੰਬਰ 89 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News