ਪੰਜਾਬ ''ਚ ਵੱਡੀ ਵਾਰਦਾਤ, ਸਮਝੌਤਾ ਕਰਵਾਉਣ ਗਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Thursday, Jul 24, 2025 - 10:37 AM (IST)

ਅੰਮ੍ਰਿਤਸਰ (ਸੰਜੀਵ)-2 ਗੁੱਟਾਂ ’ਚ ਹੋ ਰਹੇ ਝਗੜੇ ਦਾ ਸਮਝੌਤਾ ਕਰਵਾਉਣ ਵਾਲੇ ਕਿਸ਼ਨ ਨਿਵਾਸੀ ਸ਼ਿਵਪੁਰੀ ਆਬਾਦੀ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਸ ਨੇ ਮੁਲਜ਼ਮ ਮਾਨਾ ਸਿੰਘ ਅਤੇ ਕ੍ਰਿਸ਼ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਇਹ ਖੁਲਾਸਾ ਡੀ. ਸੀ. ਪੀ. ਸਿਟੀ ਜਗਜੀਤ ਸਿੰਘ ਵਾਲੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ
ਉਨ੍ਹਾਂ ਦੱਸਿਆ ਕਿ ਦਿਵਾਂਸ਼ੀ ਸ਼ਰਮਾ ਨੇ ਪੁਲਸ ਨੂੰ ਵੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਪਿਤਾ ਕੁਣਾਲ ਟ੍ਰੇਡਿੰਗ ਕੰਪਨੀ ਦੇ ਨਾਂ ’ਤੇ ਪ੍ਰੇਮ ਨਗਰ ’ਚ ਦੁਕਾਨ ਕਰਦੇ ਹਨ। 7.30 ਵਜੇ ਦੇ ਕਰੀਬ ਉਹ ਆਪਣੇ ਪਿਤਾ ਨਾਲ ਦੁਕਾਨ ’ਤੇ ਸੀ ਕਿ ਇੰਨੇ ’ਚ ਮਨੂੰ, ਦੀਪੂ, ਜਸਪਾਲ, ਟਿੱਕੀ ’ਚ ਲੜਾਈ ਹੋ ਰਹੀ ਸੀ, ਜਿਸ ਦੌਰਾਨ ਉਸ ਦੇ ਪਿਤਾ ਨੇ ਵਿਚ ਪੈ ਕੇ ਦੋਵਾਂ ਗੁੱਟਾਂ ਦਾ ਸਮਝੌਤਾ ਕਰਵਾ ਦਿੱਤਾ। ਇਸ ਤੋਂ ਬਾਅਦ ਰਾਤ 11 ਵਜੇ ਦੇ ਕਰੀਬ ਜਦੋਂ ਉਹ ਆਪਣੇ ਪਿਤਾ ਨਾਲ ਦੁਕਾਨ ਬੰਦ ਕਰ ਕੇ ਘਰ ਨੂੰ ਜਾਣ ਲੱਗਾ ਤਾਂ ਇੰਨੇ ’ਚ ਮਨੂੰ, ਦੀਪੂ, ਜਸਪਾਲ ਟਿੱਕੀ ਆਏ ਅਤੇ ਉਸ ਦੇ ਪਿਤਾ ਦੇ ਨਾਲ ਲੜਾਈ ਕਰਨ ਲੱਗੇ, ਜਿਸ ਦੌਰਾਨ ਮੁਲਜ਼ਮਾਂ ਨੇ ਉਸ ਦੇ ਪਿਤਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਲਹੂ-ਲੁਹਾਨ ਕਰ ਦਿੱਤਾ। ਖੂਨ ਨਾਲ ਲਥਪਥ ਉਸ ਦੇ ਪਿਤਾ ਸੜਕ ’ਤੇ ਡਿੱਗ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਬਿਜਲੀ ਵਿਭਾਗ ਨੂੰ ਰੋਜ਼ਾਨਾ ਪੈ ਰਿਹਾ ਲੱਖਾਂ ਰੁਪਏ ਦਾ ਘਾਟਾ
ਉਸ ਦੇ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਦੋਂਕਿ ਉਸ ਦੇ ਪਿਤਾ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਘਟਨਾ ਵਾਲੀ ਥਾਂ ’ਤੇ ਹੀ ਦਮ ਤੋੜ ਗਏ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8