ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਫੌਜੀ ਦਾ ਕਤਲ
Thursday, Aug 07, 2025 - 11:06 AM (IST)

ਪੱਟੀ (ਪਾਠਕ,ਸੋਢੀ,ਸੌਰਭ)- ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਬੁਰਜ ਨੱਥੂਕੇ ਵਿਖੇ ਲੰਘੀ ਰਾਤ ਮਾਮੂਲੀ ਤਕਰਾਰ ਨੂੰ ਲੈ ਕੇ ਸਾਬਕਾ ਫੌਜੀ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਗਰੇਜ਼ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬੁਰਜ਼ ਨੱਥੂਕੇ, ਜਿਸਦੀ ਮਾਲਕੀ ਦੁਕਾਨ ਵਿਚ ਸ਼ਮਸ਼ੇਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੁਰਜ਼ ਨੱਥੂਕੇ ਆਪਣੀ ਖੇਤੀ ਸਟੋਰ ਦੀ ਦੁਕਾਨ ਕਰਦਾ ਹੈ ਅਤੇ ਪਿਛਲੀ ਦਿਨੀਂ ਦੁਕਾਨ ਦੇ ਕਿਰਾਏ ਨੂੰ ਲੈ ਕੇ ਇਨ੍ਹਾਂ ਦੋਵਾਂ ਵਿਚ ਆਪਸੀ ਤਕਰਾਰ ਹੋ ਗਈ।
ਇਹ ਵੀ ਪੜ੍ਹੋ-ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ ਟਰੇਨ
ਮੰਗਲਵਾਰ ਨੂੰ ਦੇਰ ਸ਼ਾਮ ਅੰਗਰੇਜ਼ ਸਿੰਘ ਆਪਣੇ ਮੋਟਰਸਾਈਕਲ ਸਵਾਰ ਹੋ ਕੇ ਰਾਤ ਦੀ ਆਪਣੀ ਪ੍ਰਾਈਵੇਟ ਸਕੂਲ ਚੌਂਕੀਦਾਰ ਦੀ ਡਿਊਟੀ ਲਈ ਜਾ ਰਿਹਾ ਸੀ। ਸ਼ਮਸ਼ੇਰ ਸਿੰਘ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਮਾਈ ਕਾ ਟਿੱਬਾ ਗੁਰਦੁਆਰਾ ਨਜ਼ਦੀਕ ਵਿਖੇ ਰੋਕ ਕੇ ਦਾਤਰ ਨਾਲ ਵਾਰ ਕੀਤੇ ਅਤੇ ਫਰਾਰ ਹੋ ਗਏ, ਜਿਸ ਦੌਰਾਨ ਅੰਗਰੇਜ਼ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਪਰਿਵਾਰਕ ਮੈਂਬਰਾਂ ਵੱਲੋਂ ਜ਼ਖਮੀ ਹਾਲਤ ਵਿਚ ਅੰਗਰੇਜ਼ ਸਿੰਘ ਨੂੰ ਤਰਨਤਾਰਨ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਮੌਕੇ ਥਾਣਾ ਸਰਹਾਲੀ ਦੀ ਪੁਲਸ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਦਰਖਾਸਤ ’ਤੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਦੁਕਾਨਦਾਰਾਂ ’ਤੇ ਮੰਡਰਾਉਣ ਲੱਗਾ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8