ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

Sunday, Aug 10, 2025 - 05:14 PM (IST)

ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

ਤਰਨਤਾਰਨ (ਰਮਨ)- ਨਸ਼ੇ ਦੀ ਹਾਲਤ 'ਚ ਧੁੱਤ ਪੁੱਤਰ ਵੱਲੋਂ ਆਪਣੇ ਪਿਤਾ ਦੀ ਪੱਥਰ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁਲਜ਼ਮ ਨੇ ਆਪਣੇ ਛੋਟੇ ਭਰਾ 'ਤੇ ਵੀ ਕਾਤਲਾਨਾ ਹਮਲਾ ਕੀਤਾ, ਜੋ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ

ਹਰਜੀਤ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਪਿੰਡ ਅਲੋਵਾਲ ਨੇ ਥਾਣਾ ਵੈਰੋਵਾਲ ਦੀ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਅਸੀਂ ਦੋ ਭਰਾ ਹਾਂ। ਮਾਤਾ ਦਾ ਕਰੀਬ 20 ਸਾਲ ਪਹਿਲਾਂ ਦੇਹਾਂਤ ਹੋ ਚੁੱਕਾ ਹੈ ਅਤੇ ਉਸਦਾ ਵੱਡਾ ਭਰਾ ਸਤਨਾਮ ਸਿੰਘ ਜੋ ਵਿਆਹਿਆ ਹੋਇਆ ਹੈ ਅਤੇ ਸ਼ਰਾਬ ਦਾ ਆਦੀ ਹੈ, ਜਿਸ ਦੀ ਪਤਨੀ ਉਸ ਨੂੰ ਕਰੀਬ ਚਾਰ ਸਾਲ ਪਹਿਲਾਂ ਛੱਡ ਕੇ ਪੇਕੇ ਘਰ ਜਾ ਚੁੱਕੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ

ਬੀਤੀ 9 ਅਗਸਤ ਦੀ ਰਾਤ ਕਰੀਬ 10:30 ਵਜੇ ਜਦੋਂ ਉਹ ਅਤੇ ਉਸਦਾ ਪਿਤਾ ਘਰ ਵਿੱਚ ਮੌਜੂਦ ਸਨ ਤਾਂ ਉਸਦਾ ਭਰਾ ਸਤਨਾਮ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਸਾਨੂੰ ਦੋਵਾਂ ਨੂੰ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਕਹਿਣ ਲੱਗ ਪਿਆ ਕਿ ਤੁਸੀਂ ਮੇਰਾ ਘਰ ਉਜਾੜਿਆ ਹੈ। ਇਸ ਦੌਰਾਨ ਸਤਨਾਮ ਸਿੰਘ ਨੇ ਘਰ ਵਿੱਚ ਪਏ ਲੂਣ ਘੋਟਨੇ ਨਾਲ ਸਾਡੇ ਦੋਵਾਂ ਉੱਪਰ ਵਾਰ ਕਰਨੇ ਸ਼ੁਰੂ ਕਰ ਦਿੱਤੇ। ਜਦੋਂ ਉਸਨੇ ਭਰਾ ਵੱਲੋਂ ਕੀਤੇ ਹਮਲੇ ਦਾ ਵਿਰੋਧ ਕੀਤਾ ਤਾਂ ਸਤਨਾਮ ਸਿੰਘ ਨੇ ਪਿਤਾ ਗੁਰਭੇਜ ਸਿੰਘ ਦੇ ਸਿਰ 'ਤੇ ਲੂਣ ਘੋਟਨੇ ਨਾਲ ਦੋ ਵਾਰ ਕੀਤੇ ਜੋ ਜ਼ਮੀਨ 'ਤੇ ਡਿੱਗ ਪਿਆ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ

ਉਸਨੇ ਜਦੋਂ ਅੱਗੇ ਹੋ ਕੇ ਪਿਤਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਸਤਨਾਮ ਸਿੰਘ ਨੇ ਉਸ ਨੂੰ ਜਾਣ ਤੋਂ ਮਾਰਨ ਦੀ ਕੋਸ਼ਿਸ਼ ਕੀਤੀ। ਵੇਖਦੇ ਹੀ ਵੇਖਦੇ ਸਤਨਾਮ ਸਿੰਘ ਨੇ ਘਰ 'ਚ ਪਿਆ ਪੱਥਰ ਚੁੱਕ ਕੇ ਪਿਤਾ ਦੇ ਸਿਰ ਵਿੱਚ ਮਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਤਨਾਮ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਸ ਹਮਲੇ ਵਿੱਚ ਉਸਦੇ ਪਿਤਾ ਗੁਰਭੇਜ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਕਤਲ ਦੇ ਮਾਮਲੇ ਵਿੱਚ ਮ੍ਰਿਤਕ ਗੁਰਭੇਜ ਸਿੰਘ ਦੇ ਛੋਟੇ ਬੇਟੇ ਹਰਜੀਤ ਸਿੰਘ ਦੇ ਬਿਆਨਾਂ ਹੇਠ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ‌। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News