ਪੰਜਾਬ ''ਚ ਵੱਡੀ ਵਾਰਦਾਤ, ਗੁੱਸੇ ''ਚ ਆਏ ਪਤੀ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ

Tuesday, Aug 19, 2025 - 04:07 PM (IST)

ਪੰਜਾਬ ''ਚ ਵੱਡੀ ਵਾਰਦਾਤ, ਗੁੱਸੇ ''ਚ ਆਏ ਪਤੀ ਨੇ ਪਤਨੀ ਨੂੰ ਗੋਲੀਆਂ ਨਾਲ ਭੁੰਨਿਆ

ਬਠਿੰਡਾ (ਵਿਜੇ ਵਰਮਾ) : ਇੱਥੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ 'ਚ ਇੱਕ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪੱਕਾ ਕਲਾਂ ਦੇ ਰਹਿਣ ਵਾਲੇ ਜਗਸੀਰ ਸਿੰਘ ਸੀਰਾ ਦਾ ਆਪਣੀ ਪਤਨੀ ਜਸਪ੍ਰੀਤ ਕੌਰ (43) ਨਾਲ ਕਾਫ਼ੀ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਨੂੰ ਲੈ ਕੇ ਕਈ ਪੰਚਾਇਤਾਂ ਵੀ ਹੋ ਚੁੱਕੀਆਂ ਸਨ। ਉਸਦੀ ਪਤਨੀ ਕਈ ਵਾਰ ਆਪਣੇ ਨਾਨਕੇ ਘਰ ਜਾਂਦੀ ਸੀ ਅਤੇ ਫਿਰ ਵਾਪਸ ਆ ਜਾਂਦੀ ਸੀ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਮਸ਼ੀਨਾਂ ਤੋਂ...

ਦੋਹਾਂ ਵਿਚਕਾਰ ਹਰ-ਰੋਜ਼ ਝਗੜਾ ਹੁੰਦਾ ਸੀ। ਮੰਗਲਵਾਰ ਨੂੰ ਦੋਹਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਜਗਸੀਰ ਸਿੰਘ ਸੀਰਾ ਨੇ ਗੁੱਸੇ 'ਚ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਤਨੀ 'ਤੇ 3 ਗੋਲੀਆਂ ਚਲਾਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਪਰਿਵਾਰ ਦੇ ਹੋਰ ਮੈਂਬਰ ਅਤੇ ਪਿੰਡ ਵਾਸੀ ਜਸਪ੍ਰੀਤ ਕੌਰ ਨੂੰ ਏਮਜ਼ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਹੋ ਗਈ ਜਾਰੀ

ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਜਗਸੀਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News