ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

Sunday, Feb 22, 2026 - 04:36 PM (IST)

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਭੁਲੱਥ (ਰਜਿੰਦਰ)- ਪੰਜਾਬ ਵਿਚ ਗੋਲ਼ੀਆਂ ਚੱਲਣ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਹਲਕਾ ਭੁਲੱਥ ਦੇ ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ 'ਚ ਅੱਧੀ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ਨੂੰ ਟਾਰਗੇਟ ਕਰਦੇ ਹੋਏ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੋ ਵਿਅਕਤੀ ਮੌਕੇ ‘ਤੇ ਪਹੁੰਚੇ ਅਤੇ ਘਰ ਵੱਲ ਕਈ ਰਾਊਂਡ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ ਵੱਡੀ ਭਵਿੱਖਬਾਣੀ

PunjabKesari

ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦਵਿੰਦਰ ਸਿੰਘ ਉਰਫ਼ ਪ੍ਰਿੰਸ (30 ਸਾਲ) ਪੁੱਤਰ ਸੁਖਦੇਵ ਸਿੰਘ, ਵਾਰਡ ਨੰਬਰ 9 ਨੰਗਲ ਲੁਬਾਣਾ ਦੇ ਰਹਿਣ ਵਾਲੇ ਦੇ ਘਰ ਦੇ ਬਾਹਰ ਹੋਈ। ਦੱਸਿਆ ਜਾ ਰਿਹਾ ਹੈ ਕਿ ਦਵਿੰਦਰ ਸਿੰਘ ਦੋ ਹਫ਼ਤੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪਿੰਡ ਆਇਆ ਸੀ। ਅਣਪਛਾਤੇ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਪਿਸਤੌਲ ਫਾਇਰ ਕਰਕੇ ਫਰਾਰ ਹੋ ਗਏ। ਦੋਵੇਂ ਵਿਅਕਤੀਆਂ ਦੇ ਮੂੰਹ ਬੰਨੇ ਹੋਏ ਸਨ।

PunjabKesari

ਘਟਨਾ ਦੌਰਾਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖ਼ੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਪਰ ਘਰ ‘ਤੇ ਗੋਲ਼ੀਆਂ ਦੇ ਨਿਸ਼ਾਨ ਮਿਲੇ ਹਨ। ਪੂਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News